Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮਗਰ ਸਾਹਿਬ ਤੇ ਠਾਕਰਗੜ੍ਹ ਦੇ ਪਤਵੰਤਿਆਂ ਨੇ ਅਮਨ ਢੋਟ ਨੂੰ ਦਿੱਤਾ 2027 ਚੋਣਾਂ ਲਈ ਪੂਰਨ ਸਮਰਥਨ

July 09, 2026 09:12 PM
Rozana Sehaj times

 

ਸਨੌਰ : ਪਿੰਡ ਮਗਰ ਸਾਹਿਬ ਅਤੇ ਠਾਕਰਗੜ੍ਹ ਦੇ ਪਤਵੰਤੇ ਸੱਜਣ ਪਟਿਆਲਾ–ਸਨੌਰ ਰੋਡ ਸਥਿਤ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਦੇ ਦਫ਼ਤਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਮਨ ਢੋਟ ਦਾ ਡਟ ਕੇ ਸਾਥ ਦੇਣ ਅਤੇ ਹਰ ਹਾਲਤ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਇੱਕ ਨਿੱਜੀ ਸਮੱਸਿਆ ਲੈ ਕੇ ਅਮਨਦੀਪ ਸਿੰਘ ਅਮਨ ਢੋਟ ਕੋਲ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਅਮਨ ਢੋਟ ਨੇ ਉਨ੍ਹਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਤੁਰੰਤ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਸਮੱਸਿਆ ਦਾ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਯਤਨ ਕਰਨਾ ਹੀ ਇੱਕ ਜ਼ਿੰਮੇਵਾਰ ਲੋਕ ਆਗੂ ਦੀ ਅਸਲ ਪਛਾਣ ਹੁੰਦੀ ਹੈ। ਯਾਦਵਿੰਦਰ ਸਿੰਘ ਨੇ ਕਿਹਾ ਕਿ ਇਸੇ ਵਿਸ਼ਵਾਸ ਦੇ ਆਧਾਰ 'ਤੇ ਉਹ ਅਤੇ ਉਨ੍ਹਾਂ ਨਾਲ ਪਹੁੰਚੇ ਸਾਥੀਆਂ ਨੇ ਅਮਨ ਢੋਟ ਦੇ ਹੱਕ ਵਿੱਚ ਡਟ ਕੇ ਖੜ੍ਹਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਸੀ ਵਿਸ਼ਵਾਸ, ਏਕਤਾ ਅਤੇ ਸਹਿਯੋਗ ਨਾਲ ਹੀ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਹਾਜ਼ਰ ਹੋਰ ਪਤਵੰਤਿਆਂ ਨੇ ਵੀ ਯਾਦਵਿੰਦਰ ਸਿੰਘ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਅਮਨਦੀਪ ਸਿੰਘ ਅਮਨ ਢੋਟ ਨੂੰ ਆਪਣੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਹਲਕੇ ਦੇ ਵਿਕਾਸ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਪ੍ਰਗਟਾਇਆ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ