Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

July 09, 2026 09:16 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਾਲ-ਅਨੁਕੂਲ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਬੱਚਿਆਂ ਨੂੰ ਸੁਰੱਖਿਅਤ, ਆਧੁਨਿਕ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਵਧੀਆ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਖੇਡ ਵਿੱਚ ਸਿੱਖਿਣ ਦੇ ਮੌਕੇ ਮਿਲਣ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ,“ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 1024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। 892 ਕੇਂਦਰਾਂ ਦੀ ਉਸਾਰੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ ਬਾਕੀ ਰਹਿੰਦੇ 132 ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਪੂਰੇ ਕਰਕੇ ਸੂਬੇ ਦੇ ਬੱਚਿਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।” ਪੰਜਾਬ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਬੱਚੇ ਲਈ, ਭਾਵੇਂ ਉਸਦਾ ਕੋਈ ਵੀ ਆਰਥਿਕ ਪਿਛੋਕੜ ਹੋਵੇ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਅਧਾਰਤ ਸਿੱਖਿਆ ਦੇ ਮੌਕੇ ਮਿਲਣ । ਪੰਜਾਬ ਦੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਰਾਹ ਵਿੱਚ ਫੰਡਾਂ ਦੀ ਕੋਈ ਕਮੀ ਅੜਿੱਕਾ ਨਹੀਂ ਬਣਨ ਦਿੱਤੀ ਜਾਵੇਗੀ।’’ ਮੰਤਰੀ ਨੇ ਕਿਹਾ,“ਬੱਚੇ ਦੇਸ਼ ਦੀ ਵਡਮੁੱਲੀ ਧਰੋਹਰ ਹਨ। ਹਰੇਕ ਬੱਚਾ ਸੁਰੱਖਿਅਤ, ਅਨੰਦਮਈ ਅਤੇ ਰਚਨਾਤਮਕ ਵਾਤਾਵਰਣ ਦਾ ਹੱਕਦਾਰ ਹੈ, ਜਿੱਥੇ ਉਹ ਸਿੱਖ ਸਕਦਾ ਹੈ, ਖੇਡ ਸਕਦਾ ਹੈ ਅਤੇ ਆਪਣੀ ਪੂਰੀ ਸਮਰੱਥਾ ਨੂੰ ਸਾਕਾਰ ਕਰ ਸਕਦਾ ਹੈ। ਸਾਡੀ ਸਰਕਾਰ ਹਰ ਬੱਚੇ ਲਈ ਬਰਾਬਰ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ।” ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇਹ ਨਵੇਂ ਆਂਗਣਵਾੜੀ ਕੇਂਦਰ ਇੱਟਾਂ-ਬੱਜਰੀ ਦੀਆਂ ਇਮਾਰਤਾਂ ਤੋਂ ਕਿਤੇ ਵਧ ਹਨ। ਇਹ ਉਹ ਸਥਾਨ ਹਨ, ਜਿੱਥੇ ਪੇਂਡੂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਵੀ ਵਧਣ-ਫੁੱਲਣਗੇ। ਉਨ੍ਹਾਂ ਕਿਹਾ ਕਿ ਸਾਫ਼, ਸੁਰੱਖਿਅਤ ਅਤੇ ਸੁਹਿਰਦ ਨਜ਼ਰਸਾਨੀ  ਵਾਲੇ ਮਾਹੌਲ ਵਿੱਚ ਸਿੱਖਣ ਅਤੇ ਖੇਡਣ ਦੌਰਾਨ ਬੱਚੇ ਦੇ ਚਿਹਰੇ ’ਤੇ ਮੁਸਕਰਾਹਟ ਆਉਣਾ ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡਾ ਇਨਾਮ ਹੈ।’’ ਉਨ੍ਹਾਂ ਅੱਗੇ ਕਿਹਾ,“ਇਹ ਕੇਂਦਰ ਕੁਪੋਸ਼ਣ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਬੋਧਿਕ ਵਿਕਾਸ ਨੂੰ ਹੁਲਾਰ ਦੇਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।” ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਨਵੇਂ ਆਂਗਣਵਾੜੀ ਕੇਂਦਰ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੁਰੱਖਿਅਤ, ਬਾਲ-ਅਨੁਕੂਲ ਅਤੇ ਸਮਾਵੇਸ਼ੀ ਬੁਨਿਆਦੀ ਢਾਂਚਾ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਿਸ਼ਨ ਸਕਸ਼ਮ ਦੇ ਤਹਿਤ, ਹਰੇਕ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼-ਸੁਰੱਖਿਅਤ ਪਾਣੀ, ਆਧੁਨਿਕ ਸੈਨੀਟੇਸ਼ਨ ਸਹੂਲਤਾਂ ਅਤੇ ਅਜਿਹੀਆਂ ਸਿੱਖਣ ਥਾਵਾਂ ਵਿਕਸਿਤ ਕੀਤੀਆਂ ਜਾ ਸਕਣ ਜਿੱਥੇ ਬੱਚਿਆਂ ਦਾ ਸੰਪੂਰਨ ਵਿਕਾਸ ਹੋ ਸਕੇ।” ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ,“ਪੰਜਾਬ ਸਰਕਾਰ ਬੱਚਿਆਂ ਲਈ ਆਲਮੀ ਪੱਧਰ ਦੀ ਮਿਆਰੀ ਸ਼ੁਰੂਆਤੀ ਦੇਖਭਾਲ ਅਤੇ ਸਿੱਖਿਆ ਵਿੱਚ ਨਿਵੇਸ਼ ਕਰਕੇ ਭਵਿੱਖ ਲਈ ਇੱਕ ਮਜ਼ਬੂਤ ਅਧਾਰ ਬਣਾਉਣ ਦੀ ਆਪਣੀ ਵਚਨਬੱਧਤਾ ’ਤੇ ਡੱਟ ਕੇ ਖੜ੍ਹੀ ਹੈ। ਇਹ ਆਧੁਨਿਕ ਆਂਗਣਵਾੜੀ ਕੇਂਦਰ ਇਹ ਯਕੀਨੀ ਬਣਾਉਣਗੇ ਕਿ ਹਰੇਕ ਬੱਚੇ ਨੂੰ ਪਾਲਣ-ਪੋਸ਼ਣ ਵਾਲਾ ਵਾਤਾਵਰਣ ਅਤੇ  ਸਿਹਤਮੰਦ, ਆਤਮਵਿਸ਼ਵਾਸੀ  ਨਾਗਰਿਕ ਬਣਨ ਦਾ ਬਰਾਬਰ ਮੌਕਾ ਮਿਲੇ।’’

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ