Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

July 09, 2026 09:34 PM
Rozana Sehaj times
ਚੰਡੀਗੜ੍ਹ  : ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ। ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢਾਂਚੇ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਵਿੱਚ ਉੱਤਮ ਅਭਿਆਸਾਂ ਨੂੰ ਸਾਂਝਾ ਕਰਨਾ ਦੇਸ਼ ਦੇ ਵਿਕਾਸ ਲਈ ਬਹੁਤ ਲਾਹੇਵੰਦ ਅਤੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਮੋਹਰੀ ਦੁੱਧ ਉਤਪਾਦਕ ਸੂਬਿਆਂ ਵਿੱਚ ਸ਼ੁਮਾਰ ਹੈ, ਇਸੇ ਲਈ ਇਹ ਵਿਚਾਰ-ਚਰਚਾ ਦੁੱਧ ਦੇ ਉਤਪਾਦਨ ਨੂੰ ਵਧਾਉਣ, ਪਸ਼ੂਧਨ ਦੇ ਨਸਲ ਸੁਧਾਰ ਅਤੇ ਪਸ਼ੂ ਸਿਹਤ-ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਰਹੀ। ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਆਂ ਦੀ ਸਿਹਤ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਸਬਸਿਡੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਨ ਦਾ ਪ੍ਰਸਤਾਵ ਰੱਖਿਆ। ਸ਼੍ਰੀ ਸ਼ਰਮਾ ਨੇ ਪੰਜਾਬ ਦੇ ਆਪਣੇ ਵੱਲੋਂ ਸਾਂਝੀ ਕੀਤੀ ਅਹਿਮ ਜਾਣਕਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਪਸ਼ੂ ਪਾਲਣ ਖੇਤਰ ਵਿੱਚ ਢਾਂਚਾਗਤ ਸਹਿਯੋਗ ਦੋਵਾਂ ਸੂਬਿਆਂ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ।
 

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼