Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

July 09, 2026 09:38 PM
Rozana Sehaj times

ਗੜ੍ਹਸ਼ੰਕਰ (ਹੁਸ਼ਿਆਰਪੁਰ) : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ 'ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੀਆਂ ਸੜਕਾਂ ਨੂੰ ਮਜ਼ਬੂਤ ਅਤੇ ਸੁਵਿਧਾਜਨਕ ਬਣਾਇਆ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਸ. ਜੈ ਕ੍ਰਿਸ਼ਨ ਸਿੰਘ ਰੋੜੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੋੜੀ ਦਾ ਨਿੱਘਾ ਸਵਾਗਤ ਕਰਦਿਆਂ ਸੜਕਾਂ ਲਈ 60 ਲੱਖ ਰੁਪਏ ਦੀ ਗ੍ਰਾਂਟ ਦੇਣ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਦੀਆਂ ਲੰਬੇ ਸਮੇਂ ਤੋਂ ਲੰਬਿਤ ਵਿਕਾਸ ਲੋੜਾਂ ਪੂਰੀਆਂ ਹੋਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਮੌਕੇ ਲੋਕ ਮਿਲਣੀ ਦੌਰਾਨ ਹੋਰ ਵੀ ਕਈ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਸਪੀਕਰ ਨੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ, ਸਮਾਜ ਸੇਵੀਆਂ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ