Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

July 09, 2026 09:46 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਧੁਨਿਕ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੀਕਾ) ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦਾ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਧੁਨਿਕ ਤਕਨੀਕਾਂ ਨੂੰ ਪ੍ਰੋਤਸਾਹਨ ਮਿਲੇਗਾ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਉਪਲਬਧ ਹੋਵੇਗੀ, ਬਾਗਬਾਨੀ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਬਾਗਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਕਿਸਾਨ-ਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਕਿਸਾਨਾਂ ਅਤੇ ਨੌਜਵਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਹੁਣ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦੀ ਦੌੜ ਛੱਡ ਕੇ ਬਾਗਬਾਨੀ ਨੂੰ ਰੁਜ਼ਗਾਰ ਵਜੋਂ ਅਪਣਾ ਰਹੇ ਹਨ। ਮੰਤਰੀ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਅਧੀਨ 28,195 ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਕਿਸਾਨਾਂ ਨੂੰ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ ਲਗਭਗ 6,729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਲਈ ਇਹ ਸਕੀਮ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਕੀਮ ਤਹਿਤ ਦੇਸ਼ ਵਿੱਚ ਸਭ ਤੋਂ ਵੱਧ ਮਨਜ਼ੂਰ ਕੀਤੇ ਪ੍ਰੋਜੈਕਟਾਂ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਕਿਸਾਨ-ਪੱਖੀ ਨੀਤੀਆਂ ਅਤੇ ਬਾਗਬਾਨੀ ਨੂੰ ਦਿੱਤੇ ਜਾ ਰਹੇ ਵਿਸ਼ੇਸ਼ ਉਤਸ਼ਾਹ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਬਾਗਬਾਨੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ