Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

July 09, 2026 09:53 PM
Rozana Sehaj times

ਚੰਡੀਗੜ੍ਹ/ਐਸ ਏ ਐਸ ਨਗਰ : ਸੂਬੇ  ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ  ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ  ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋਸਿਸਟਮ ਸਮਰਥਕਾਂ ਨਾਲ ਜੋੜਨ ਲਈ ਇੱਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ  ਅਤੇ ਦੂਜੀ ਅਹਿਮ ਪੇਸ਼ਕਦਮੀ ਹੈ ‘ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0’, ਜੋ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਹੈ। ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ਵਜੋਂ ਸਥਾਪਿਤ ਕਰਨਾ ਹੈ। ਸਟਾਰਟਅੱਪ ਪੰਜਾਬ ਵੱਲੋਂ ਮੋਹਾਲੀ ਵਿਖੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿੱਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ਤਕਨਾਲੋਜੀ ਸਮੇਤ ਖੇਤਰਾਂ ਦੇ 14 ਨਵੀਨਤਾਕਾਰੀ ਉੱਦਮਾਂ ਵੱਲੋਂ ਪਿੱਚਿੰਗ ਸੈਸ਼ਨ ਪੇਸ਼ ਕੀਤੇ ਗਏ। ਇਸ ਸਮਾਗਮ ਨੇ ਉੱਦਮੀਆਂ, ਨਿਵੇਸ਼ਕਾਂ ਅਤੇ ਸਲਾਹਕਾਰਾਂ ਨੂੰ ਇੱਕ ਛਤ ਥੱਲੇ ਇਕੱਠੇ ਹੋ ਕੇ ਸਟਾਰਟਅੱਪਸ ਸਬੰਧੀ ਆਪਣੀਆਂ ਵਿਕਾਸ ਯੋਜਨਾਵਾਂ ਪੇਸ਼ ਕਰਨ ਦੇ ਨਾਲ-ਨਾਲ ਫੰਡਿੰਗ, ਰਣਨੀਤਕ ਮਾਰਗਦਰਸ਼ਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਸਬੰਧੀ ਮੌਕਿਆਂ ਦੀ ਪੜਚੋਲ ਲਈ ਵੀ ਢੁਕਵਾਂ ਮੰਚ ਪ੍ਰਦਾਨ ਕੀਤਾ । ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਮਲੀ, ਨਵੀਨਤਾਕਾਰੀ ਤੇ ਨਰੋਈ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। 
ਉਨ੍ਹਾਂ ਕਿਹਾ, “ਸਟਾਰਟਅੱਪ ਪੰਜਾਬ ਨੇ ਨੀਤੀਗਤ ਪ੍ਰੋਤਸਾਹਨ, ਸੀਡ ਫੰਡਿੰਗ ਅਤੇ ਇਨਕਿਊਬੇਸ਼ਨ ਸਹਾਇਤਾ ਪ੍ਰਦਾਨ ਕੀਤੀ ਹੈ। ਪੰਜਾਬ ਇਨਵੈਸਟਰ ਸਰਕਲ ਨਾਲ, ਅਸੀਂ ਹੁਣ ਨਵੀਨਤਾ ਅਤੇ ਨਿਵੇਸ਼ ਵਿਚਕਾਰਲੇ ਮਹੱਤਵਪੂਰਨ ਪਾੜੇ ਨੂੰ ਪੂਰਨ ਲਈ ਲੰਬੇ ਸਮੇਂ ਦਾ ਸੰਸਥਾਗਤ ਮੰਚ ਤਿਆਰ ਕਰ ਰਹੇ ਹਾਂ। ਸਰਕਾਰ ਇੱਕ ਸਮਰੱਥ ਈਕੋਸਿਸਟਮ ਤਿਆਰ ਕਰ ਸਕਦੀ ਹੈ, ਪਰ ਟਿਕਾਊ ਵਿਕਾਸ ਲਈ ਨਿਵੇਸ਼ਕਾਂ ਨਾਲ ਮਜ਼ਬੂਤ ਭਾਈਵਾਲੀ ਦੀ ਲੋੜ ਹੁੰਦੀ ਹੈ।” ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਵਧ ਰਹੇ ਸਟਾਰਟਅੱਪਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਵਿੱਚ 2500 ਤੋਂ ਵੱਧ ਡੀ.ਪੀ.ਆਈ.ਆਈ.ਟੀ.-ਮਾਨਤਾ ਪ੍ਰਾਪਤ ਸਟਾਰਟਅੱਪ ਹਨ। ਉਨ੍ਹਾਂ ਕਿਹਾ ਕਿ ਸਟਾਰਟਅੱਪ ਪੰਜਾਬ ਨੇ 6.8 ਕਰੋੜ ਰੁਪਏ ਤੋਂ ਵੱਧ ਦੇ ਸੀਡ ਫੰਡਿੰਗ ਰਾਹੀਂ 222 ਤੋਂ ਵੱਧ ਸਟਾਰਟਅੱਪਸ ਦੀ ਸਹਾਇਤਾ ਕੀਤੀ ਹੈ। ਸੂਬੇ ਦੇ ਸਮਾਵੇਸ਼ੀ ਵਿਕਾਸ ਦੇ ਪ੍ਰਮਾਣ ਵਜੋਂ, ਇਨ੍ਹਾਂ ਮਾਨਤਾ ਪ੍ਰਾਪਤ ਸਟਾਰਟਅੱਪਸ ਵਿੱਚੋਂ ਲਗਭਗ ਅੱਧੇ ਸਟਾਰਟਅੱਪਸ ਵਿੱਚ ਘੱਟੋ-ਘੱਟ ਇੱਕ ਮਹਿਲਾ ਨਿਰਦੇਸ਼ਕ ਹੈ, ਜੋ ਕਿ ਪੰਜਾਬ ਦੇ ਆਰਥਿਕ ਖੇਤਰ ਵਿੱਚ ਮਹਿਲਾ ਉੱਦਮੀਆਂ ਦੀ ਵੱਧ ਰਹੀ ਪ੍ਰਮੁੱਖਤਾ ਦਾ ਪ੍ਰਤੱਖ ਪ੍ਰਮਾਣ ਹੈ। ਉਦਯੋਗ ਮੰਤਰੀ ਨੇ ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0 ਦਾ ਵੀ ਉਦਘਾਟਨ ਕੀਤਾ, ਜੋ ਕਿ ਪਹਿਲਾਂ ਦੇ ਪ੍ਰੋਗਰਾਮ ਦਾ ਅਪਗ੍ਰੇਡਿਡ ਵਰਜ਼ਨ ਹੈ। ਉਨ੍ਹਾਂ ਕਿਹਾ ਕਿ ਨਿਊਰੋਨ ਪਹਿਲਕਦਮੀ ਨੇ 114 ਤਕਨੀਕੀ ਸਟਾਰਟਅੱਪਸ ਨੂੰ ਪ੍ਰਫੁੱਲਿਤ ਕੀਤਾ, 67 ਇੰਟਲੈਕਚੂਆਲ ਪ੍ਰਾਪਰਟੀ ਫਾਈਲਿੰਗ ਦੀ ਸਹੂਲਤ ਦਿੱਤੀ, ਲਗਭਗ 2700 ਨੌਕਰੀਆਂ ਪੈਦਾ ਕੀਤੀਆਂ ਅਤੇ ਸਟਾਰਟਅੱਪਸ ਨੂੰ ਲਗਭਗ 890 ਕਰੋੜ ਰੁਪਏ ਦੇ ਕੁੱਲ ਮੁੱਲਾਂਕਣ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ। ਨਵੇਂ ਵਰਜ਼ਨ ਨਿਊਰੋਨ 2.0 ਦਾ ਟੀਚਾ ਇੱਕ ਸਮਰਪਿਤ ਸਾਈਬਰ ਸੁਰੱਖਿਆ ਲੈਬ ਅਤੇ ਅਤਿ-ਆਧੁਨਿਕ ਹੁਨਰ ਬੁਨਿਆਦੀ ਢਾਂਚਾ ਸਥਾਪਤ ਕਰਕੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਸਮਾਗਮ ਵਿੱਚ ਸਟਾਰਟਅੱਪਸ, ਨਿਵੇਸ਼ਕਾਂ ਅਤੇ ਸਲਾਹਕਾਰਾਂ ਵਿਚਕਾਰ ਨੈੱਟਵਰਕਿੰਗ ਸੈਸ਼ਨ ਵੀ ਹੋਏ, ਜਿਸ ਨਾਲ ਭਵਿੱਖੀ ਨਿਵੇਸ਼ਾਂ ਅਤੇ ਰਣਨੀਤਕ ਸਹਿਯੋਗ ਲਈ ਰਾਹ ਪੱਧਰਾ ਹੋਇਆ। ਇਨ੍ਹਾਂ ਦੋ ਪਹਿਲਕਦਮੀਆਂ ਦੀ ਸ਼ੁਰੂਆਤ ਨਾਲ, ਪੰਜਾਬ ਸਰਕਾਰ ਨੇ ਸਟਾਰਟਅੱਪਸ ਅਤੇ ਨਵੀਨਤਾ-ਸੰਚਾਲਿਤ ਉੱਦਮਾਂ ਲਈ ਸੂਬੇ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ‘ਚੋਂ ਇੱਕ ਵਜੋਂ ਸਥਾਪਿਤ ਕਰਨ ਦੀ ਆਪਣੀ ਵਚਨਬੱਧਤਾ ਦ੍ਰਿੜਾਈ ਹੈ। ਇਸ ਮੌਕੇ ਉਦਯੋਗ ਤੇ ਵਣਜ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਇਨਵੈਸਟ ਪੰਜਾਬ ਦੇ ਸੀ ਈ ਓ ਸ੍ਰੀ ਅਮਿਤ ਢਾਕਾ, ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Chandigarh

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ