Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਲੋਕ ਮਿਲਣੀ ਪ੍ਰੋਗਰਾਮ ਤਹਿਤ ਵਿਧਾਇਕ ਰੰਧਾਵਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

July 09, 2026 09:57 PM
Rozana Sehaj times
ਡੇਰਾਬੱਸੀ :  ਡੇਰਾਬੱਸੀ ਹਲਕੇ ਵਿੱਚ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਤ੍ਰਿਵੇਦੀ ਕੈਂਪ, ਗੁਰੂ ਨਾਨਕ ਕਲੋਨੀ, ਭਗਵਾਨਪੁਰ ਅਤੇ ਰਾਮਪੁਰ ਸੈਣੀਆ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਵਿਧਾਇਕ ਨੇ ਪਿੰਡ ਤ੍ਰਿਵੇਦੀ ਕੈਂਪ ਵਿਖੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਮਾਵਾਂ-ਭੈਣਾਂ ਨਾਲ ਵੀ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਗੁਰੂ ਨਾਨਕ ਕਲੋਨੀ ਵਿਖੇ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਗਈ ਪਾਈਪ ਲਾਈਨ ਅਤੇ ਬਣੀਆਂ ਗਲੀਆਂ ਦਾ ਉਦਘਾਟਨ ਕਰਕੇ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਪਿੰਡ ਭਗਵਾਨਪੁਰ ਵਿਖੇ ਉਨ੍ਹਾਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਵਿੱਚ ਕਰਵਾਏ ਗਏ ਕਾਰਜਾਂ ਅਤੇ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ, ਜਦਕਿ ਪਿੰਡ ਰਾਮਪੁਰ ਸੈਣੀਆ ਵਿਖੇ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਵਿੱਚ ਕਰਵਾਏ ਕਾਰਜਾਂ ਅਤੇ ਕਮਿਊਨਿਟੀ ਸੈਂਟਰ ਵਿੱਚ ਪੇਵਰ ਬਲਾਕ, ਪੇਂਟ ਅਤੇ ਹੋਰ ਕੰਮ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਆਪਣੇ ਇਲਾਕਿਆਂ ਵਿੱਚ ਹੀ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ। 
 
 

Have something to say? Post your comment

More in Malwa

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ