Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਾਲੜੂ ਪੁਲਿਸ ਵੱਲੋਂ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

July 10, 2026 06:11 PM
Rozana Sehaj times


ਲਾਲੜੂ : 
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ, ਆਈ.ਪੀ.ਐਸ. ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ, ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਨਾਨਕ ਸਿੰਘ, ਆਈ.ਪੀ.ਐਸ. ਅਤੇ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕਪਤਾਨ ਪੁਲਿਸ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਯੋਗੇਸ਼ ਕੁਮਾਰ, ਮੁੱਖ ਅਫ਼ਸਰ ਥਾਣਾ ਲਾਲੜੂ ਦੀ ਅਗਵਾਈ ਵਿੱਚ ਲਾਲੜੂ ਪੁਲਿਸ ਨੇ 31,000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਨੁਸਾਰ ਮਿਤੀ 08 ਜੁਲਾਈ 2026 ਨੂੰ ਥਾਣੇਦਾਰ ਗੁਰਵਿੰਦਰ ਸਿੰਘ, ਇੰਚਾਰਜ ਪੁਲਿਸ ਚੌਕੀ ਲੈਹਲੀ, ਸਮੇਤ ਪੁਲਿਸ ਪਾਰਟੀ ਦੁਆਰਾ ਦੱਪਰ ਟੋਲ ਪਲਾਜ਼ਾ ਵਿਖੇ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਅੰਬਾਲਾ ਵੱਲੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਵਿੱਚੋਂ ਦੋ ਨੌਜਵਾਨ ਇੱਕ ਪਿੱਠੂ ਬੈਗ ਸਮੇਤ ਉਤਰੇ। ਪੁਲਿਸ ਨੂੰ ਦੇਖ ਕੇ ਉਹ ਘਬਰਾ ਗਏ ਅਤੇ ਤੇਜ਼ੀ ਨਾਲ ਲਾਲੜੂ ਵੱਲ ਮੁੜਦੇ ਹੋਏ ਆਪਣਾ ਬੈਗ ਖੇਤਾਂ ਵਿੱਚ ਸੁੱਟ ਦਿੱਤਾ। ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਬੈਗ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਬੈਗ ਵਿੱਚੋਂ 31,000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਘੜਾਮਾ, ਥਾਣਾ ਬਨੂੰੜ, ਪੁਲਿਸ ਜ਼ਿਲ੍ਹਾ ਪਟਿਆਲਾ ਅਤੇ ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਖੂਹਾ, ਥਾਣਾ ਬਨੂੰੜ, ਪੁਲਿਸ ਜ਼ਿਲ੍ਹਾ ਪਟਿਆਲਾ ਵਜੋਂ ਹੋਈ। ਇਸ ਸਬੰਧੀ ਥਾਣਾ ਲਾਲੜੂ ਵਿਖੇ ਮੁਕੱਦਮਾ ਨੰਬਰ 136 ਮਿਤੀ 08.07.2026 ਅਧੀਨ ਧਾਰਾ 22 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਬਨਾਰਸ (ਉੱਤਰ ਪ੍ਰਦੇਸ਼) ਤੋਂ ਲਿਆਏ ਸਨ ਅਤੇ ਆਪਣੇ ਇਲਾਕੇ ਵਿੱਚ ਵੇਚਣ ਦਾ ਇਰਾਦਾ ਰੱਖਦੇ ਸਨ। ਦੋਵਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ