Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਦੀ ਨਰਮੀ ਵੱਡੇ ਸਵਾਲ : ਐਡਵੋਕੇਟ ਧਾਮੀ

July 10, 2026 07:07 PM
Rozana Sehaj times
ਅੰਮ੍ਰਿਤਸਰ : ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ, ਪੁਲਿਸ ਵੱਲੋਂ ਉਨ੍ਹਾਂ ਨੂੰ ਅਗਵਾ ਕਰਕੇ ਸ਼ਹੀਦ ਕਰਨ ਅਤੇ 1980 ਤੋਂ ਬਾਅਦ ਦੇ ਦਹਾਕਿਆਂ ਦੌਰਾਨ ਸਿੱਖ ਨੌਜਵਾਨਾਂ ’ਤੇ ਹੋਏ ਜ਼ੁਲਮਾਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਲੱਗੀ ਰੋਕ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰਵਾਰ ਘੰਟਾਘਰ ਪਲਾਜ਼ਾ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਪਿਆ ਗਿਆ। ਇਸ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ ਤੇ ਸਮੂਹ ਮੁਲਾਜਮ ਸ਼ਾਮਲ ਸਨ। ਰੋਸ ਮਾਰਚ ਦੌਰਾਨ ਹਾਜ਼ਰੀਨ ਨੇ ਹੱਥਾਂ ਵਿਚ ਤਖ਼ਤੀਆਂ ਤੇ ਬੈਨਰ ਫੜ੍ਹੇ ਹੋਏ ਸਨ, ਜਿਨ੍ਹਾਂ ’ਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਅਤੇ ਉਸ ਦੌਰ ਦੇ ਸਿੱਖਾਂ ’ਤੇ ਹੋਏ ਅੱਤਿਆਚਾਰ ਲਈ ਇਨਸਾਫ਼ ਦੇ ਸਲੋਗਨ ਲਿਖੇ ਹੋਏ ਸਨ। ਰੋਸ ਮਾਰਚ ਦੀ ਆਰੰਭਤਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਸੱਚ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਅਦੁੱਤੀ ਕੁਰਬਾਨੀ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਉਸ ਦੌਰ ਵਿਚ ਹਿੰਮਤ ਕਰਕੇ ਲਾਪਤਾ ਨੌਜੁਆਨਾਂ ਦੀ ਜਾਣਕਾਰੀ ਇਕੱਠੀ ਕੀਤੀ, ਜਦੋਂ ਡਰ ਅਤੇ ਦਹਿਸ਼ਤ ਦਾ ਮਾਹੌਲ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਸ ਵੇਲੇ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ਸੁਮਰੀਪ ਕੋਰਟ ਨੂੰ ਕੀਤੀ ਟੈਲੀਗ੍ਰਾਮ ਅਤੇ ਪਰਿਵਾਰ ਵੱਲੋਂ ਮਾਮਲਾ ਉਠਾਉਣ ’ਤੇ ਭਾਈ ਖਾਲੜਾ ’ਤੇ ਹੋਏ ਤਸ਼ੱਦਦ ਦਾ ਸੱਚ ਸਾਹਮਣੇ ਆਇਆ ਸੀ। ਇਹ ਸਮਾਂ ਸਿੱਖਾਂ ’ਤੇ ਅੱਤਿਆਚਾਰਾਂ ਦੀ ਸਿਖ਼ਰ ਸੀ, ਪਰ ਦੁੱਖ ਹੈ ਕਿ ਅੱਜ ਤੱਕ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਖਾਲੜਾ ਦੇ ਕੇਸ ਵਿਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਵੱਲੋਂ ਵਰਤੀ ਗਈ ਨਰਮੀ ਵੀ ਵੱਡੇ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਸਜ਼ਾਵਾਂ ਤੋਂ ਵਧੇਰੇ ਸਮਾਂ ਜੇਲ੍ਹਾਂ ਵਿਚ ਬਿਤਾਉਣ ਵਾਲੇ ਸਿੱਖ ਨੌਜੁਆਨਾਂ ਦੇ ਕੇਸਾਂ ਨੂੰ ਵਿਚਾਰਿਆ ਤਕ ਨਹੀਂ ਜਾ ਰਿਹਾ, ਜਦਕਿ ਨੌਜੁਆਨਾਂ ਦਾ ਘਾਣ ਕਰਨ ਵਾਲੇ ਅਜਿਹੇ ਪੁਲਿਸ ਅਧਿਕਾਰੀਆਂ ਦੀ ਸਜ਼ਾ ਮੁਆਫ਼ ਕਰਨ ਲਈ ਚਾਰਾਜ਼ੋਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਦੀ ਗੱਲ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਸਰਕਾਰ ਨੇ ਹਮੇਸ਼ਾ ਅਣਗੌਲਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਰਧ ਮਾਤਾ ਨੂੰ ਮਿਲਣ ਲਈ ਮੰਗੀ ਪੈਰੋਲ ’ਤੇ ਵੀ ਫੈਸਲਾ ਨਹੀਂ ਕੀਤਾ ਜਾ ਰਿਹਾ। ਸਿੱਖਾਂ ਨਾਲ ਇਹ ਨਾ-ਇਨਸਾਫ਼ੀ ਸਰਕਾਰਾਂ ਦੇ ਪੱਖਪਾਤੀ ਰਵੱਈਏ ਨੂੰ ਪ੍ਰਗਟ ਕਰਨ ਵਾਲੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਪ੍ਰੀਤਪਾਲ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਸ. ਬਲਵਿੰਦਰ ਸਿੰਘ ਖੈਰਾਬਾਦ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ, ਸ. ਸੁਖਬੀਰ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ ਅਤੇ ਸਮੂਹ ਮੁਲਾਜ਼ਮ ਸ਼ਾਮਲ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ