Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੰਗਰੂਰ ਜੇਲ੍ਹ ਵਿਚ ਬਿਤਾਏ ਪੰਜ ਦਿਨ ਜ਼ਿੰਦਗੀ ਭਰ ਨਹੀਂ ਭੁਲਾ ਸਕਣਗੀਆਂ ਬੇਰੁਜ਼ਗਾਰ ਲੜਕੀਆਂ

July 10, 2026 07:14 PM
Rozana Sehaj times
 
ਸੰਗਰੂਰ :  ਰੁਜ਼ਗਾਰ ਦੀ ਮੰਗ ਕਰਨ ਵਾਲੀਆਂ ਪੰਜਾਬ ਦੀਆਂ ਪੰਜ ਬੇਰੁਜ਼ਗਾਰ ਅਧਿਆਪਕਾਵਾਂ ਨੂੰ ਜਦੋਂ ਸਰਕਾਰ ਨੇ ਜੇਲ੍ਹ ਭੇਜਿਆ ਤਾਂ ਸ਼ਾਇਦ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਦਰਦਨਾਕ ਅਤੇ ਕਾਲਾ ਅਧਿਆਇ ਸੰਗਰੂਰ ਜੇਲ੍ਹ ਦੀਆਂ ਬੈਰਕਾਂ ਵਿੱਚ ਲਿਖਿਆ ਜਾਵੇਗਾ। ਪੰਜ ਦਿਨਾਂ ਦੀ ਜੇਲ੍ਹ ਯਾਤਰਾ ਤੋਂ ਬਾਅਦ ਜਦੋਂ ਇਹ ਧੀਆਂ ਰਿਹਾਅ ਹੋ ਕੇ ਬਾਹਰ ਆਈਆਂ, ਤਾਂ ਉਨ੍ਹਾਂ ਦੀਆਂ ਅੱਖਾਂ ਵਿੱਚ ਰੁਜ਼ਗਾਰ ਦੀ ਉਮੀਦ ਨਹੀਂ, ਸਗੋਂ ਜੇਲ੍ਹ ਵਿੱਚ ਹੰਢਾਈ ਮਾਨਸਿਕ ਪੀੜਾ ਅਤੇ ਉਹ ਸਵਾਲ ਸਨ, ਜੋ ਉਨ੍ਹਾਂ ਨੂੰ ਉਮਰ ਭਰ ਲਈ ਅੰਦਰੋਂ ਝੰਜੋੜਦੇ ਰਹਿਣਗੇ। ਇਨ੍ਹਾਂ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵਿਚੋਂ 4 ਲੜਕੀਆਂ ਕੁਆਰੀਆਂ ਹਨ ਜਿਨ੍ਹਾਂ ਨੂੰ ਸਰਕਾਰ ਨੇ ਛੋਟੀ ਉਮਰੇ ਜੇਲ੍ਹ ਵਿਖਾ ਦਿੱਤੀ ਹੈ।ਬੇਰੁਜ਼ਗਾਰ ਈਟੀਟੀ 5994 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਅਸ਼ੋਕ ਬਾਵਾ ਨੇ ਕਿਹਾ ਕਿ ਸਰਕਾਰ ਬੇਟੀ-ਬਚਾਓ, ਬੇਟੀ-ਪੜ੍ਹਾਓ ਦਾ ਨਾਅਰਾ ਦਿੰਦੀ ਹੈ ਪਰੰਤੂ ਪੜ੍ਹ -ਲਿਖ ਕੇ ਰੁਜ਼ਗਾਰ ਮੰਗਣ ਵਾਲੀਆਂ ਬੇਟੀਆਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1000/1500 ਰੁਪਏ ਦੇ ਕੇ ਮਾਵਾਂ-ਧੀਆਂ ਦਾ ਮਾਣ ਸਨਮਾਨ ਵਧਾ ਰਹੀ ਹੈ ਪਰੰਤੂ ਦੂਜੇ ਪਾਸੇ ਰੁਜ਼ਗਾਰ ਮੰਗਣ ਵਾਲੀਆਂ ਧੀਆਂ ਨੂੰ ਜੇਲ੍ਹੀਂ ਡੱਕ ਕੇ ਉਨ੍ਹਾਂ ਦੇ ਮਾਨ ਸਨਮਾਨ ਨੂੰ ਢਾਹ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਜ ਲੜਕੀਆਂ ਨੇ ਜ਼ਮਾਨਤ ਨਹੀਂ ਕਰਵਾਈ ਸੀ ਜਿਨ੍ਹਾਂ ਨੂੰ ਅੱਜ ਰਿਹਾਅ ਕੀਤਾ ਗਿਆ ਹੈ ਜਦੋਂ ਕਿ 15 ਬੇਰੁਜ਼ਗਾਰ ਅਧਿਆਪਕ ਹਾਲੇ ਵੀ ਜੇਲ੍ਹ ਵਿਚ ਬੰਦ ਹਨ। ਇਸ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਜੇਲ੍ਹ ਤੋਂ ਬਾਹਰ ਆਈਆਂ ਇਨ੍ਹਾਂ ਲੜਕੀਆਂ ਦੇ ਹਾਰ ਪਾ ਕੇ ਨਾਅਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ ਗਿਆ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ