Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਭਾਖੜਾ ਨਹਿਰ ਵਿਚ ਡੁੱਬਣ ਵਾਲੇ ਨੌਜਵਾਨ ਅਸ਼ੋਕ ਦੀ ਮਿਲੀ ਲਾਸ਼

July 10, 2026 07:16 PM
Rozana Sehaj times
ਖਨੌਰੀ : ਖਨੌਰੀ ਦੇ ਵਾਰਡ ਨੰਬਰ 10 ਦੇ ਰਹਿਣ ਵਾਲੇ 33 ਸਾਲਾ ਅਸ਼ੋਕ ਕੁਮਾਰ ਦੀ ਭਾਖੜਾ ਨਹਿਰ ਵਿੱਚ ਡੁੱਬਣ ਤੋਂ ਬਾਅਦ ਅਗਲੇ ਦਿਨ ਲਾਸ਼ ਬਰਾਮਦ ਹੋ ਗਈ। ਪਰਿਵਾਰ ਵੱਲੋਂ ਆਪਣੇ ਤੌਰ 'ਤੇ ਆਰਜ਼ੀ ਕੰਡਾ ਤਿਆਰ ਕਰਕੇ ਨਹਿਰ ਵਿੱਚ ਭਾਲ ਕੀਤੀ ਗਈ, ਜਿਸ ਦੌਰਾਨ ਲਾਸ਼ ਬਾਹਰ ਕੱਢੀ ਗਈ। ਇਸ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਦਾ ਨਹਿਰ ਦੇ ਕੰਢੇ ਪੈਰ ਫਿਸਲ ਗਿਆ ਸੀ, ਜਿਸ ਕਾਰਨ ਉਹ ਤੇਜ਼ ਵਹਾਅ ਵਿੱਚ ਰੁੜ ਗਿਆ। ਘਟਨਾ ਤੋਂ ਬਾਅਦ ਸਥਾਨਕ ਨੌਜਵਾਨਾਂ ਨੇ ਉਸ ਨੂੰ ਬਚਾਉਣ ਲਈ ਨਹਿਰ ਵਿੱਚ ਛਾਲਾਂ ਵੀ ਮਾਰੀਆਂ, ਪਰ ਸਫਲਤਾ ਨਹੀਂ ਮਿਲੀ ਅਤੇ ਦੇਰ ਰਾਤ ਤੱਕ ਉਸਦੀ ਭਾਲ ਕੀਤੀ ਜਾਂਦੀ ਰਹੀ ਅਤੇ ਪਰਿਵਾਰ ਵੱਲੋਂ ਆਪਣੇ ਤੌਰ ਤੇ ਤਿਆਰ ਕੀਤੇ ਨਹਿਰ ਵਿੱਚ ਫੇਰਨ ਵਾਲੇ ਕੰਡੇ ਨਾਲ ਅਸ਼ੋਕ ਦੀ ਲਾਸ਼ ਕੱਢੀ। ਇਲਾਕਾ ਵਾਸੀਆਂ ਵੱਲੋਂ ਨਹਿਰ ਦੇ ਕੰਢੇ ਰੇਲਿੰਗ ਦਾ ਨਾ ਹੋਣਾ ਇਸ ਵਾਪਰੇ ਹਾਦਸੇ ਦਾ ਮੁੱਖ ਕਾਰਨ ਦੱਸਦਿਆਂ ਪੰਜਾਬ ਸਰਕਾਰ ਤੋਂ ਜਲਦ ਸੁਰੱਖਿਆ ਪ੍ਰਬੰਧ ਕਰਨ ਅਤੇ ਰੇਲਿੰਗ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਥਾਂ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ, ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ।
 
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ