Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਸਿਕੰਦਰ ਸਿੰਘ ਬਰਾੜ ਨੇ ਥਾਣਾ ਸਦਰ ਕੋਟਕਪੂਰਾ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ

July 10, 2026 08:11 PM
Rozana Sehaj times
ਕੋਟਕਪੂਰਾ :  ਥਾਣਾ ਸਦਰ ਕੋਟਕਪੂਰਾ ਵਿਖੇ ਨਵ-ਨਿਯੁਕਤ ਐਸ.ਐਚ.ਓ. ਸਰਦਾਰ ਸਿਕੰਦਰ ਸਿੰਘ ਬਰਾੜ ਨੇ ਅੱਜ ਅਧਿਕਾਰਤ ਤੌਰ 'ਤੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਇਲਾਕੇ ਦੇ ਪ੍ਰਮੁੱਖ ਸਮਾਜਸੇਵੀ ਅਤੇ ਉਹਨਾਂ ਦੇ ਨੇੜਲੇ ਸਾਥੀ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ ਰਾਜਿੰਦਰ ਕੁਮਾਰ ਰਾਜਾ ਠੇਕੇਦਾਰ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਅਤੇ ਨਵ-ਨਿਯੁਕਤ ਥਾਣਾ ਮੁਖੀ ਨੂੰ ਜੀ-ਆਇਆਂ ਆਖਦਿਆਂ ਗੁਲਦਸਤਾ ਭੇਂਟ ਕਰਕੇ ਮੁਬਾਰਕਬਾਦ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ ਦੱਸਿਆ ਕਿ ਸ. ਸਿਕੰਦਰ ਸਿੰਘ ਬਰਾੜ ਇੱਕ ਬਹੁਤ ਹੀ ਇਮਾਨਦਾਰ, ਮਿਲਣਸਾਰ ਅਤੇ ਤਜ਼ਰਬੇਕਾਰ ਅਧਿਕਾਰੀ ਹਨ, ਉਹ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਲੋਕ-ਪੱਖੀ ਪ੍ਰਸ਼ਾਸਨ ਲਈ ਜਾਣੇ ਜਾਂਦੇ ਹਨ। ਇਸ ਮੌਕੇ ਨਵ-ਨਿਯੁਕਤ ਥਾਣਾ ਮੁਖੀ ਸ. ਸਿਕੰਦਰ ਸਿੰਘ ਬਰਾੜ ਨੇ ਆਖਿਆ ਕਿ ਉਹ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੇਤਰ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਥਾਣੇ ਵਿੱਚ ਆਉਣ ਵਾਲੇ ਹਰ ਨਾਗਰਿਕ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ