Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਵਿਖੇ ਡਿਵਾਈਡਰ ਤੇ ਰੱਖੇ ਗਮਲੇ ਹਾਦਸਿਆਂ ਨੂੰ ਦੇ ਰਹੇ ਸੱਦਾ

July 10, 2026 08:20 PM
ਦਰਸ਼ਨ ਸਿੰਘ ਚੌਹਾਨ
ਸੁਨਾਮ, 10  ਜੁਲਾਈ : ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਨਵੇਂ ਬਣੇ ਰੇਲਵੇ ਅੰਡਰਬ੍ਰਿਜ ਦੇ ਨੇੜੇ ਪਟਿਆਲਾ ਮੁੱਖ ਮਾਰਗ ਦੇ ਡਿਵਾਈਡਰ 'ਤੇ ਰੱਖੇ ਗਏ ਵੱਡੇ-ਵੱਡੇ ਗਮਲੇ ਇੰਨੀਂ ਦਿਨੀਂ ਰਾਹਗੀਰਾਂ ਲਈ ਖੂਬਸੂਰਤੀ ਦੀ ਬਜਾਏ ਵੱਡੀ ਮੁਸੀਬਤ ਬਣ ਚੁੱਕੇ ਹਨ। ਸੜਕ ਦੇ ਵਿਚਕਾਰ ਰੱਖੇ ਗਏ ਇਹ ਉੱਚੇ ਗਮਲੇ ਹੁਣ 'ਬਲਾਈਂਡ ਸਪਾਟ' ਦਾ ਰੂਪ ਲੈ ਚੁੱਕੇ ਹਨ। ਇਸ ਸੜਕ ਤੇ' ਬਹੁਤ ਜ਼ਿਆਦਾ ਆਵਾਜਾਈ ਹੋਣ ਕਾਰਨ ਇਨ੍ਹਾਂ ਗਮਲਿਆਂ ਕਰਕੇ ਕਦੇ ਵੀ ਕੋਈ ਵੱਡਾ ਅਤੇ ਦਰਦਨਾਕ ਸੜਕ ਹਾਦਸਾ ਵਾਪਰ ਸਕਦਾ ਹੈ। ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਕਾਰ ਅਤੇ ਦੋ ਪਹੀਆ ਵਾਹਨ ਚਾਲਕਾਂ ਨੇ ਦੱਸਿਆ ਕਿ ਜਦੋਂ ਵੀ ਕੋਈ ਵਿਅਕਤੀ ਕੱਟ ਤੋਂ ਸੜਕ ਪਾਰ ਕਰਨ ਜਾਂ ਮੁੜਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਡਿਵਾਈਡਰ 'ਤੇ ਕਤਾਰ ਵਿੱਚ ਰੱਖੇ ਉੱਚੇ ਅਤੇ ਸੰਘਣੇ ਗਮਲੇ ਸਾਹਮਣੇ ਦੀ ਦਿੱਖ ਨੂੰ ਪੂਰੀ ਤਰ੍ਹਾਂ ਬਲਾਕ ਕਰ ਦਿੰਦੇ ਹਨ। ਸਥਾਨਕ ਦੁਕਾਨਦਾਰਾਂ ਨੇ ਕਿਹਾ ਕਿ ਦਿਨ ਵੇਲੇ ਤਾਂ ਜਿਵੇਂ-ਤਿਵੇਂ ਬਚਾਅ ਹੋ ਜਾਂਦਾ ਹੈ, ਪਰ ਰਾਤ ਦੇ ਸਮੇਂ ਇਨ੍ਹਾਂ ਗਮਲਿਆਂ ਕਾਰਨ ਕੱਟ ਸਾਫ਼ ਦਿਖਾਈ ਨਹੀਂ ਦਿੰਦੇ, ਜਿਸ ਨਾਲ ਹਾਦਸਿਆਂ ਦਾ ਖ਼ਤਰਾ ਦੁੱਗਣਾ ਹੋ ਜਾਂਦਾ ਹੈ। ਪਟਿਆਲਾ ਰੋਡ ਤੋਂ ਲੰਘਣ ਵਾਲੇ ਰਾਹਗੀਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਸੜਕ ਨੂੰ ਸੁੰਦਰ ਲੁੱਕ ਦੇਣ ਲਈ ਇਹ ਗਮਲੇ ਲਗਾਏ ਸਨ, ਪਰ ਹੁਣ ਇਹ ਲੋਕਾਂ ਦੀ ਜਾਨ ਦੇ ਦੁਸ਼ਮਣ ਬਣ ਗਏ ਹਨ। ਕਿਸੇ ਵੱਡੇ ਹਾਦਸੇ ਦਾ ਇੰਤਜ਼ਾਰ ਕਰਨ ਦੀ ਬਜਾਏ ਪ੍ਰਸ਼ਾਸਨ ਨੂੰ ਇਨ੍ਹਾਂ ਨੂੰ ਤੁਰੰਤ ਇੱਥੋਂ ਹਟਾਉਣਾ ਚਾਹੀਦਾ ਹੈ। ਲੋਕਾਂ ਨੇ ਜ਼ੋਰਦਾਰ ਮੰਗ ਕੀਤੀ ਹੈ ਕਿ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਨ੍ਹਾਂ ਗਮਲਿਆਂ ਨੂੰ ਤੁਰੰਤ ਇੱਥੋਂ ਕਿਸੇ ਦੂਜੀ ਜਗ੍ਹਾ ਸ਼ਿਫਟ ਕੀਤਾ ਜਾਵੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ