Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਿਆਸੀ ਪਾਰਟੀਆਂ ਅਤੇ ਚੋਣ ਅਧਿਕਾਰੀਆਂ ਨਾਲ ਅਹਿਮ ਮੀਟਿੰਗ

July 10, 2026 08:27 PM
Rozana Sehaj times

ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2027 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ (ਨਵੀਂ ਵਿਉਂਤਬੰਦੀ) ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸ਼੍ਰੀ ਦਲਵਿੰਦਰਜੀਤ ਸਿੰਘ, IAS ਨੇ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੱਲਵੀ ਮਿਸ਼ਰਾ, IAS, ਚੋਣ ਤਹਿਸੀਲਦਾਰ ਸ਼੍ਰੀ ਰਾਜਿੰਦਰ ਸਿੰਘ, ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰ, ਚੋਣ ਕਾਨੂੰਗੋ ਅਤੇ ਵੱਖ-ਵੱਖ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਨ੍ਹਾਂ ਰਾਜਸੀ ਪਾਰਟੀਆਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਸ਼ਾਮਲ ਸਨ, ਜਿਨ੍ਹਾਂ ਨੇ ਰੈਸ਼ਨਲਾਈਜ਼ੇਸ਼ਨ ਸਬੰਧੀ ਆਪਣੇ ਮਹੱਤਵਪੂਰਨ ਸੁਝਾਅ ਸਾਂਝੇ ਕੀਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਮੁੱਖ ਉਦੇਸ਼ ਵੋਟਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਵੋਟ ਪਾਉਣ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਵੋਟਰ-ਅਨੁਕੂਲ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨਵੇਂ ਪੋਲਿੰਗ ਸਟੇਸ਼ਨ ਬਣਾਉਣ, ਖਸਤਾ ਹਾਲਤ ਵਾਲੀਆਂ ਇਮਾਰਤਾਂ ਵਿੱਚ ਸਥਿਤ ਪੋਲਿੰਗ ਸਟੇਸ਼ਨਾਂ ਨੂੰ ਹੋਰ ਢੁੱਕਵੀਆਂ ਥਾਵਾਂ 'ਤੇ ਤਬਦੀਲ ਕਰਨ ਅਤੇ ਪੋਲਿੰਗ ਸਟੇਸ਼ਨਾਂ ਦੇ ਨਾਮਕਰਨ (Nomenclature) ਵਿੱਚ ਲੋੜੀਂਦੀਆਂ ਸੋਧਾਂ ਸਬੰਧੀ ਤਿਆਰ ਕੀਤੇ ਮੁੱਢਲੇ ਪ੍ਰਸਤਾਵਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪ੍ਰਸਤਾਵਿਤ ਪੋਲਿੰਗ ਸਟੇਸ਼ਨਾਂ ਦੀ ਸੂਚੀ ਸਾਂਝੀ ਕਰਦਿਆਂ ਅਪੀਲ ਕੀਤੀ ਕਿ ਉਹ ਇਸ ਦਾ ਧਿਆਨਪੂਰਵਕ ਨਿਰੀਖਣ ਕਰਨ ਅਤੇ ਜੇਕਰ ਕਿਸੇ ਪੋਲਿੰਗ ਸਟੇਸ਼ਨ ਦੀ ਦੂਰੀ, ਸਥਾਨ ਜਾਂ ਇਮਾਰਤ ਸਬੰਧੀ ਕੋਈ ਇਤਰਾਜ਼ ਜਾਂ ਬਿਹਤਰ ਸੁਝਾਅ ਹੋਵੇ ਤਾਂ ਉਹ ਨਿਰਧਾਰਤ ਸਮੇਂ ਅੰਦਰ ਆਪਣੇ ਲਿਖਤੀ ਸੁਝਾਅ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣ, ਤਾਂ ਜੋ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਪੋਲਿੰਗ ਸਟੇਸ਼ਨਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਕੇ ਰੈਂਪ, ਪੀਣ ਵਾਲੇ ਪਾਣੀ, ਬਿਜਲੀ ਅਤੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਉਣ, ਤਾਂ ਜੋ ਹਰ ਵੋਟਰ, ਖ਼ਾਸ ਕਰਕੇ ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੇ ਅੰਤ ਵਿੱਚ ਹਾਜ਼ਰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਉਹ ਵੋਟਰਾਂ ਦੀ ਸਹੂਲਤ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ