Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਸਮੂਹ ਵੋਟਰ ਐੱਸ.ਆਈ.ਆਰ-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਜ਼ਿਲ੍ਹਾ ਚੋਣ ਅਫ਼ਸਰ

July 10, 2026 08:37 PM
Rozana Sehaj times

ਅੰਮ੍ਰਿਤਸਰ :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਘਰ-ਘਰ ਸਰਵੇਖਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਜ਼ਿਲ੍ਹੇ ਭਰ ਦੇ ਸਮੂਹ ਪੋਲਿੰਗ ਬੂਥਾਂ `ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਦੋਵਾਂ ਦਿਨ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ `ਤੇ ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਗਣਨਾ ਫਾਰਮ ਭਰਨ, ਵੇਰਵਿਆਂ ਦੀ ਤਸਦੀਕ ਕਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੇ ਨਾਮ ਪਹਿਲਾਂ ਹੀ ਵੋਟਰ ਸੂਚੀ ਵਿੱਚ ਦਰਜ ਹਨ, ਉਹ ਵੀ ਆਪਣੇ ਵੇਰਵਿਆਂ ਦੀ ਪੁਸ਼ਟੀ ਅਤੇ ਲੋੜੀਂਦੀ ਸੋਧ ਲਈ ਗਣਨਾ ਫਾਰਮ ਜ਼ਰੂਰ ਭਰਨ, ਜਦਕਿ ਜਿਨ੍ਹਾਂ ਯੋਗ ਨਾਗਰਿਕਾਂ ਦੇ ਨਾਮ ਅਜੇ ਤੱਕ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹਨ, ਉਹ ਵੀ ਲੋੜੀਂਦੇ ਦਸਤਾਵੇਜ਼ਾਂ ਸਮੇਤ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣ ਕਿ ਸਾਰੇ ਪੋਲਿੰਗ ਬੂਥ ਕੈਂਪ ਦੌਰਾਨ ਆਮ ਲੋਕਾਂ ਲਈ ਖੁੱਲ੍ਹੇ ਰਹਿਣ। ਇਸ ਦੇ ਨਾਲ ਹੀ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੈਂਪ ਦੌਰਾਨ ਲਾਜ਼ਮੀ ਤੌਰ `ਤੇ ਆਪਣੇ ਪੋਲਿੰਗ ਬੂਥਾਂ `ਤੇ ਹਾਜ਼ਰ ਰਹਿਣ ਅਤੇ ਬਕਾਇਆ ਗਣਨਾ ਫਾਰਮਾਂ ਦੀ ਪ੍ਰਾਪਤੀ ਅਤੇ ਡਿਜੀਟਾਈਜ਼ੇਸ਼ਨ ਨੂੰ ਤਰਜੀਹ ਦੇਣ। 

ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ (ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2), ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ। 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ