Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਭਵਾਨੀਗੜ੍ਹ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ

July 10, 2026 08:40 PM
Rozana Sehaj times

ਸੰਗਰੂਰ :  ਸਥਾਨਕ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਪਿਛਲੀਆਂ ਦੋ ਮੀਟਿੰਗਾਂ ਮੁਲਤਵੀ ਹੋਣ ਤੋਂ ਬਾਅਦ ਅੱਜ ਹੋਈ ਤੀਜੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਤਾਰੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਅਤੇ ਕਰਮਜੀਤ ਕੌਰ ਕਲੇਰ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਚੋਣ ਕਨਵੀਨਰ-ਕਮ-ਉਪ ਮੰਡਲ ਮੈਜਿਸਟਰੇਟ ਮਨਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ 15 ਕੌਂਸਲਰਾਂ ਸਮੇਤ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਿੱਸਾ ਲਿਆ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਚੋਣ ਦੌਰਾਨ ਅਵਤਾਰ ਸਿੰਘ ਤਾਰੀ ਨੂੰ 9 ਵੋਟਾਂ ਮਿਲੀਆਂ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ 7 ਕੌਂਸਲਰਾਂ, ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਜਸਵੀਰ ਕੌਰ ਚਹਿਲ ਦਾ ਸਮਰਥਨ ਸ਼ਾਮਲ ਸੀ। ਇਸੇ ਤਰ੍ਹਾਂ ਮੀਤ ਪ੍ਰਧਾਨ ਦੇ ਅਹੁਦੇ ਲਈ ਕਰਮਜੀਤ ਕੌਰ ਕਲੇਰ ਨੂੰ 10 ਵੋਟਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ 7 ਕੌਂਸਲਰਾਂ, ਵਿਧਾਇਕਾ, ਅਕਾਲੀ ਦਲ ਦੀ ਕੌਂਸਲਰ ਅਤੇ ਕਾਂਗਰਸੀ ਕੌਂਸਲਰ ਜਗਤਾਰ ਸਿੰਘ ਤੂਰ ਦੀ ਵੋਟ ਸ਼ਾਮਲ ਰਹੀ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਅਵਤਾਰ ਸਿੰਘ ਤਾਰੀ ਪਾਰਟੀ ਦੇ ਮੁੱਢਲੇ ਵਰਕਰ ਹਨ, ਜਿਨ੍ਹਾਂ ਨੇ ਸ਼ੁਰੂਆਤੀ ਦੌਰ ਵਿਚ ਪਾਰਟੀ ਦੀਆਂ ਰਸੀਦਾਂ ਕੱਟ ਕੇ ਸੰਗਠਨ ਨੂੰ ਮਜ਼ਬੂਤ ਕੀਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਸਮਰਪਿਤ ਅਤੇ ਪੁਰਾਣੇ ਵਰਕਰ ਨੂੰ ਯੋਗ ਮਾਣ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹੁਣ ਸਾਰੇ 15 ਕੌਂਸਲਰਾਂ ਨੂੰ ਨਾਲ ਲੈ ਕੇ ਬਿਨ੍ਹਾਂ ਕਿਸੇ ਵਿਤਕਰੇ ਦੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਚੋਣ ਉਪਰੰਤ ਨਵ-ਨਿਯੁਕਤ ਪ੍ਰਧਾਨ ਅਵਤਾਰ ਸਿੰਘ ਤਾਰੀ ਅਤੇ ਮੀਤ ਪ੍ਰਧਾਨ ਕਰਮਜੀਤ ਕੌਰ ਕਲੇਰ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ