Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਕੁੱਲ ਹਿੰਦ ਕਿਸਾਨ ਸਭਾ ਅਤੇ ਖੇਤ ਮਜਦੂਰ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਨਾਂ ਤੇ ਤਹਿਸੀਲਦਾਰ ਖਰੜ ਨੂੰ ਦਿੱਤਾ ਮੰਗ ਪੱਤਰ

July 10, 2026 08:45 PM
Rozana Sehaj times

‎ਖਰੜ  :
ਕੁੱਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ ਤੇ  ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਤੇ  ਸਬ ਰਜਿਸਟਰਾਰ ਖਰੜ ਨਵਪ੍ਰੀਤ ਸਿੰਘ ਸ਼ੇਰਗਿੱਲ ਨੂੰ ਮੈਮੋਰੰਡਮ ਦਿੱਤਾ ਗਿਆ।  ਮੰਗ ਪੱਤਰ ਵਿੱਚ ਵੀ ਬੀ ਰਾਮ ਜੀ ਕਾਨੂੰਨ ਰੱਦ ਕਰਨ, ਤਜਵੀਜਤ ਬਿਜਲੀ ਬਿੱਲ 2025 ਅਤੇ ਬੀਜ ਸੋਧ ਬਿਲ ਵਾਪਸ ਲੈਣ, ਭਾਰਤ ਅਮਰੀਕਾ ਮੁਕਤਵਪਾਰ ਸੰਧੀ ਰੱਦ ਕਰਨ, ਬੇਜ਼ਮੀਨੇ ਮਜ਼ਦੂਰਾਂ ਨੂੰ 10/10 ਮਰਲੇ ਦੇ ਪਲਾਟ ਦੇਣ, ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜੇ ਮਾਫ਼ ਕਰਨ ਸਰਹੱਦ ਤੋਂ ਪਾਰ ਦੀਆਂ ਜਮੀਨਾਂ ਦੇ ਮਾਲਕਾਂ ਲਈ ਕੰਮ ਦੇ ਘੰਟੇ ਵਧਾਉਣਾ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਉੱਤੇ ਕਾਬੂ ਪਾ ਕੇ ਕੀਮਤਾਂ ਘੱਟ ਕਰਨਾ, ਯੂਰੀਆ ਤੇ ਡਾਏ ਖਾਦ ਦੀ ਸਪਲਾਈ ਯਕੀਨੀ ਬਣਾਉਣਾ ਸ਼ਾਮਲ ਸਨ।  ਇਕੱਤਰ ਕਿਸਾਨ ਤੇ ਮਜ਼ਦੂਰ ਆਗੂਆਂ ਨੇ ਕਿਹਾ ਕਿ ਦੇਸ਼  ਵਿੱਚ ਖਾਸਕਰ ਭਾਜਪਾ ਸ਼ਾਸਤ ਪਰਦੇਸ਼ਾਂ ਉੱਤੇ ਔਰਤਾਂ,ਦਲਿਤਾਂ ਅਤੇ ਮੁਸਲਮਾਨਾਂ ਉੱਤੇ ਹੁੰਦੇ ਜ਼ੁਲਮਾਂ ਦੀ ਉੱਤੇ ਵੀ ਚਿੰਤਾ ਪਰਗਟ ਕੀਤੀ ਅਤੇ ਹਾਲ ਹੀ ਵਿੱਚ  ਰਾਜਸਥਾਨ ਦੇ ਗੰਗਾਨਗਰ ਜ਼ਿਲੵੇ ਦੇ ਸ਼ਹਿਰ ਵਿੱਚ ਇੱਕ 13 ਸਾਲਾਂ ਮਾਸੂਮ ਬਾਲੜੀ ਨਾਲ 32 ਲੋਕਾਂ ਵੱਲੋਂ ਕੀਤੇ ਜਬਰ ਜਨਾਹ ਅਤੇ ਇਸੇ ਦੌਰਾਨ ਹੋਈ ਮੌਤ ਦੀ ਘੋਰ ਨਿੰਦਾ ਕੀਤੀ ਅਤੇ ਮਾਸੂਮ ਬੱਚੀ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ। ਰਾਜਸਥਾਨ ਦੀ ਇਹ ਘਟਨਾ ਜੰਮੂ ਕਸ਼ਮੀਰ ਦੀ ਆਸਫਾ ਨਾਂ ਦੀ ਮਾਸੂਮ ਬੱਚੀ ਦੀ ਦਰਦਨਾਕ ਮੌਤ ਦੀ ਯਾਦ ਦਿਵਾਉਂਦੀ ਹੈ। ਇਸ ਦਰਿੰਦਗੀ ਭਰੀ ਘਟਨਾ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮੌਕੇ  ਸਾਥੀ ਬਲਵੀਰ ਸਿੰਘ ਮੁਸਾਫਰ, ਪਰਮਜੀਤ ਸਿੰਘ ਖਿਜਰਾਬਾਦ, ਲਾਭ  ਸਿੰਘ, ਹਰਬੰਸ ਸਿੰਘ ਯੋਗਰਾਜ, ਕਮਲਜੀਤ ਸਿੰਘ, ਕੇਸਰ ਸਿੰਘ,ਹਰਜੀਤ ਸਿੰਘ ਬਸੋਤਾ, ਪ੍ਰਕਾਸ਼ ਸਿੰਘ ਰੰਗੀ, ਦਲਬਾਗ ਸਿੰਘ, ਸੁਖਦੇਵ ਸਿੰਘ ਗਿੱਲ ਸਮੇਤ ਹੋਰ ਅਹੁੱਦੇਦਾਰ ਸ਼ਾਮਲ ਸਨ।
 

Have something to say? Post your comment

More in Chandigarh

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ