Friday, April 19, 2024
BREAKING NEWS
ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗSRS Vidyapith ਦੇ ਚੇਅਰਮੈਨ Amit Singla ਨੂੰ Rotary Club ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਕੀਤਾ ਸਨਮਾਨਿਤਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾਣਕੀ ਵਿਖੇ ਦਸਵੀਂ ਦਾ ਦਿਹਾੜਾ ਮਨਾਇਆਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾਜਖੇਪਲ ਰੋਡ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਨੇ ਕੀਤੀ ਨਾਅਰੇਬਾਜ਼ੀDSGMC ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ

Majha

ਭੁਲੇਖੇ ਨਾਲ ਫ਼ੌਜੀ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ

July 03, 2021 07:28 AM
SehajTimes

ਪਠਾਨਕੋਟ : ਇਥੋਂ ਦੇ ਨੇੜਲੇ ਪਿੰਡ ਪਿੰਡ ਸਰਮੋ ਲਹੀ ਤੋਂ ਇਕ ਮਾੜੀ ਖ਼ਬਰ ਮਿਲੀ ਹੈ ਜਿਥੇ ਲੋਕਾਂ ਨੇ ਇਕ ਫ਼ੌਜੀ ਨੂੰ ਭੁਲੇਖੇ ਨਾਲ ਹੀ ਕੁੱਟਕੁੱਟ ਕੇ ਮਾਰ ਦਿਤਾ। ਫ਼ੌਜੀ ਦੀਪਕ ਸਿੰਘ ਕਈ ਮਹੀਨਿਆਂ ਬਾਅਦ ਛੁੱਟੇ ਤੇ ਘਰ ਆਇਆ ਸੀ। ਮ੍ਰਿਤਕ ਫੌਜੀ ਦੇ ਪਿਤਾ ਓਂਕਾਰ ਸਿੰਘ ਨੇ ਦੱਸਿਆ ਕਿ ਦੀਪਕ ਸਿੰਘ ਭਾਰਤੀ ਫੌਜ ਵਿੱਚ ਤਾਇਨਾਤ ਸੀ। ਛੇ ਮਹੀਨਿਆਂ ਬਾਅਦ ਘਰ ਆਉਣ ਸੀ। ਉਹ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਅਤੇ ਉਥੋਂ ਬੱਸ ‘ਚ ਪਠਾਨਕੋਟ ਆ ਰਿਹਾ ਸੀ। ਗਲਤੀ ਨਾਲ ਉਹ ਕਾਹਨੂੰਵਾਨ ਚੌਕ ‘ਤੇ ਉਤਰ ਗਿਆ। ਘਰ ਜਾਣ ਲਈ ਕੋਈ ਸਵਾਰੀ ਨਾ ਮਿਲਣ ਕਰ ਕੇ ਉਹ ਪੈਦਲ ਹੀ ਘਰ ਜਾ ਰਿਹਾ ਸੀ ਅਤੇ ਗ਼ਰਮੀ ਜਿਆਦਾ ਹੋਣ ਕਾਰਨ ਉਸ ਨੂੰ ਪਿਆਸ ਲੱਗੀ ਤਾਂ ਦੇਰ ਰਾਤ 11 ਵਜੇ ਉਹ ਗੁਰੂਦੁਆਰਾ ਕੁੱਲੀਆਂ ਵਾਲਾ ਵਿਖੇ ਪਾਣੀ ਪੀਣ ਗਿਆ। ਇਸ ਦੌਰਾਨ ਕੁਝ ਲੋਕਾਂ ਨੇ ਉਸ ਨੂੰ ਘੇਰ ਕੇ ਚੋਰ ਸਮਝ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਕਿਸੇ ਤਰ੍ਹਾਂ ਉਸ ਨੂੰ ਲੋਕਾਂ ਤੋਂ ਬਚਾਇਆ ਅਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ, ਪਰ ਦੀਪਕ ਦੀ ਉਥੇ ਮੌਤ ਹੋ ਗਈ। ਪੁਲਿਸ ਨੇ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਤਾਂ ਗੁੱਸੇ ਵਿੱਚ ਆਏ ਪਰਿਵਾਰ ਤੇ ਪਿੰਡ ਵਾਲਿਆਂ ਨੇ ਫੌਜੀ ਦੀ ਮ੍ਰਿਤਕ ਦੇਹ ਨੂੰ ਪਿੰਡ ਸਰਮੋ ਲਾਹੜੀ ਤੋਂ ਲੰਘਣ ਵਾਲੇ ਪਠਾਨਕੋਟ-ਅੰਮ੍ਰਿਤਸਰ ਕੌਮੀ ਰਾਜਮਾਰਗ ‘ਤੇ ਰੱਖ ਕੇ ਚਾਰ ਘੰਟੇ ਧਰਨਾ ਦਿੱਤਾ। ਭਆ ਦੇ ਵਿਧਾਇਕ ਜੋਗਿੰਦਰ ਪਾਲ ਵੀ ਉਨ੍ਹਾਂ ਨਾਲ ਧਰਨੇ ‘ਤੇ ਬੈਠੇ। ਪੁਲਿਸ ਨੇ ਉਨ੍ਹਾਂ ਨੂੰ ਸਵੇਰੇ ਸੂਚਨਾ ਦਿੱਤੀ ਕਿ ਦੀਪਕ ਦੀ ਮੌਤ ਹੋ ਗਈ ਹੈ। ਪੁਲਿਸ ਦੀ ਕੋਸਿ਼ਸ਼ਾਂ ਮਗਰੋਂ ਜਾਮ ਖੋਲ੍ਹਿਆ ਗਿਆ। ਇਸ ਮੌਕੇ ਮ੍ਰਿਤਕ ਫ਼ੌਜੇ ਦੇ ਪਿਤਾ ਦੇ ਬਿਆਨਾਂ ਉਪਰ ਪੁਲਿਸ ਨੇ ਪਰਚੇ ਦੀਆਂ ਧਾਰਾਵਾਂ ਬਦਲੀਆਂ  ਇਸ ਬਾਰੇ ਡੀਐਸਪੀ ਗੁਰਦਾਸਪੁਰ ਸੁਖਪਾਲ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਗੁਰਜੀਤ ਸਿੰਘ ਅਤੇ ਦਲਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਜਲਦੀ ਹੀ ਪੁਲਿਸ ਹਿਰਾਸਤ ਵਿਚ ਹੋਣਗੇ।

Have something to say? Post your comment

 

More in Majha

ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ

ਸਕੂਲ ਜਾਂਦਿਆਂ ਵਾਪਰਿਆ ਹਾਦਸਾ ਨੌਜਵਾਨ ਦੀ ਹੋਈ ਮੌਤ

ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟ

ਰਿਸ਼ਵਤ ਲੈਣ ਦੇ ਦੋਸ਼ ’ਚ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਨੇ ਵਿਰੋਧੀਆਂ ਦੀ ਉਡਾਈ ਨੀਂਦ

ਭੀਮ ਯੂਥ ਫੈਡਰੇਸ਼ਨ ਵੱਲੋਂ ਬਾਬਾ ਸਾਹਿਬ ਦਾ 134 ਵਾ ਜਨਮ ਦਿਵਸ ਮਨਾਇਆ

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ 

9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਤਰਨਤਾਰਨ ’ਚ ਔਰਤ ਦੀ ਕੁੱਟਮਾਰ ਦੇ ਦੋਸ਼ੀ ਗਿਫ਼ਤਾਰ