Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ

July 10, 2026 08:50 PM
Rozana Sehaj times
ਪਟਿਆਲਾ  : ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ, ਜਿਸ ਨੇ ਭਾਰਤ ਸਰਕਾਰ ਦੀ ਯੋਜਨਾ 'ਪੀ. ਐੱਮ. ਯੁਵਾ ਮੈਂਟਰਸ਼ਿਪ ਸਕੀਮ' ਤਹਿਤ ਅਣਗੌਲ਼ੇ ਅਜ਼ਾਦੀ ਘੁਲਾਟੀਏ ਬੰਤਾ ਸਿੰਘ ਸੰਘਵਾਲ ਦੀ ਜ਼ਿੰਦਗੀ 'ਤੇ ਅਧਾਰਿਤ ਨਾਵਲ 'ਗ਼ਦਰ ਦੀ ਰਾਹ 'ਤੇ' ਲਿਖਿਆ ਹੈ, ਨੇ ਆਪਣਾ ਇਹ ਨਾਵਲ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਭੇਂਟ ਕੀਤਾ। ਇਸ ਮੌਕੇ ਹਾਜ਼ਰ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਜਸਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ। ਡਾ. ਜਗਦੀਪ ਸਿੰਘ ਨੇ ਕਿਹਾ ਕਿ ਇਹ ਯੂਨੀਵਰਸਿਟੀ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡੀ ਖੋਜਾਰਥੀ ਨੇ ਦੇਸ਼ ਦੇ ਅਣਗੌਲੇ ਨਾਇਕਾਂ ਦੀ ਇਤਿਹਾਸਕ ਦੇਣ ਨੂੰ ਖੋਜ ਰਾਹੀਂ ਸਾਹਮਣੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਇਤਿਹਾਸ ਦੇ ਅਣਫੋਲੇ ਪੰਨਿਆਂ ਨੂੰ ਰੋਸ਼ਨੀ ਵਿੱਚ ਲਿਆਉਂਦੇ ਹਨ, ਬਲਕਿ ਨਵੀਂ ਪੀੜ੍ਹੀ ਨੂੰ ਸਾਡੇ ਅਜ਼ਾਦੀ ਘੁਲਾਟੀਆਂ ਦੇ ਸੰਘਰਸ਼, ਦੇਸ਼ ਭਗਤੀ ਅਤੇ ਬੇਮਿਸਾਲ ਕੁਰਬਾਨੀਆਂ ਤੋਂ ਵੀ ਜਾਣੂ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਹੀ ਆਪਣੇ ਖੋਜਾਰਥੀਆਂ ਨੂੰ ਅਜਿਹੇ ਸਾਰਥਕ ਅਤੇ ਮਿਆਰੀ ਕਾਰਜਾਂ ਲਈ ਪ੍ਰੇਰਿਤ ਕਰਦੀ ਰਹੇਗੀ। ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ 'ਪੀ. ਐੱਮ. ਯੁਵਾ ਮੈਂਟਰਸ਼ਿਪ ਸਕੀਮ' ਭਾਰਤ ਦੇ ਅਣਗੌਲ਼ੇ ਅਜ਼ਾਦੀ ਘੁਲਾਟੀਆਂ ਦੇ ਜੀਵਨ ਨੂੰ ਉਭਾਰਨ ਨਾਲ਼ ਸੰਬੰਧਿਤ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਰਾਜਪਾਲ ਸਾਹਿਬ ਵੱਲੋਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹਾ ਸ਼ਾਨਦਾਰ ਕੰਮ ਜਾਰੀ ਰੱਖਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ