Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

July 10, 2026 08:57 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਦੀ ਲੋਕ ਭਲਾਈ ਲਈ ਸਮਰਪਿਤ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਸ਼ੁਰੂ ਹੋਣ ਦੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚ ਤੋਂ ਰਾਹਤ ਦਿੰਦਿਆਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। 8 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ ਤੱਕ 2,42,917 ਮਰੀਜ਼ਾਂ ਨੂੰ 4,79,602 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ 'ਤੇ ਲਗਭਗ 852 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ਅਤੇ ਹਰ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ। ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਆਮ ਸਿਹਤ ਸੇਵਾਵਾਂ, ਸਗੋਂ ਦਿਲ, ਗੁਰਦੇ, ਹੱਡੀਆਂ, ਰੀੜ੍ਹ ਦੀ ਹੱਡੀ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਮਹਿੰਗੇ ਇਲਾਜ ਨੂੰ ਵੀ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾਉਣ ਵਾਲੀ ਇੱਕ ਪ੍ਰਭਾਵਸ਼ਾਲੀ ਸਮਾਜਿਕ ਸੁਰੱਖਿਆ ਯੋਜਨਾ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕ੍ਰੋਨਿਕ ਹੀਮੋਡਾਇਲਿਸਿਸ ਤਹਿਤ ਹੁਣ ਤੱਕ 1.58 ਲੱਖ ਤੋਂ ਵੱਧ ਡਾਇਲਿਸਿਸ ਸੈਸ਼ਨ ਕੀਤੇ ਗਏ ਹਨ, ਜਿਸ ਨਾਲ ਗੁਰਦੇ ਦੀ ਬਿਮਾਰੀ ਨਾਲ ਪੀੜਤ ਹਜ਼ਾਰਾਂ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਲਗਭਗ 12,400 ਲੈਪਰੋਸਕੋਪਿਕ ਗੌਲਬਲੈਡਰ ਸਰਜਰੀਆਂ ਕੀਤੀਆਂ ਗਈਆਂ ਹਨ। ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ, ਹਿਪ ਰਿਪਲੇਸਮੈਂਟ, ਹਿਸਟਰੇਕਟੋਮੀ, ਸੀਜ਼ੇਰੀਅਨ ਅਤੇ ਨਾਰਮਲ ਡਿਲੀਵਰੀ, ਜਨਰਲ ਲੈਪਰੋਟੋਮੀ ਸਮੇਤ ਕਈ ਹੋਰ ਇਲਾਜਾਂ ਦਾ ਵੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸਭ ਤੋਂ ਵੱਧ ਖਰਚ ਵਾਲੇ ਇਲਾਜਾਂ ਵਿੱਚ ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ 'ਤੇ ਲਗਭਗ 70.86 ਕਰੋੜ ਰੁਪਏ, ਪੀ.ਟੀ.ਸੀ.ਏ. (ਦਿਲ ਵਿੱਚ ਸਟੈਂਟ ਪਾਉਣ ਦੀ ਪ੍ਰਕਿਰਿਆ) 'ਤੇ ਲਗਭਗ 70.02 ਕਰੋੜ ਰੁਪਏ ਅਤੇ ਲੈਪਰੋਸਕੋਪਿਕ ਗੌਲਬਲੈਡਰ ਸਰਜਰੀ 'ਤੇ ਲਗਭਗ 36.28 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਹਿਪ ਰਿਪਲੇਸਮੈਂਟ, ਸਪਾਈਨ ਸਰਜਰੀ, ਕੋਰੋਨਰੀ ਆਰਟਰੀ ਬਾਈਪਾਸ ਗ੍ਰਾਫਟਿੰਗ (ਸੀਏਬੀਜੀ), ਮੋਤੀਆਬਿੰਦ ਦੇ ਆਪ੍ਰੇਸ਼ਨ ਅਤੇ ਹੋਰ ਜਟਿਲ ਸਰਜਰੀਆਂ ਵੀ ਯੋਜਨਾ ਤਹਿਤ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਇਲਾਜ ਦੇ ਅੰਕੜੇ ਇਸ ਗੱਲ ਦਾ ਸਬੂਤ ਹਨ ਕਿ ਮੁੱਖ ਮੰਤਰੀ ਸਿਹਤ ਯੋਜਨਾ ਵਿਆਪਕ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਰੋਜ਼ਾਨਾ ਹਜ਼ਾਰਾਂ ਮਰੀਜ਼ ਡਾਇਲਿਸਿਸ, ਜਣੇਪੇ ਸਬੰਧੀ ਸੇਵਾਵਾਂ, ਐਮਰਜੈਂਸੀ ਇਲਾਜ ਅਤੇ ਗੰਭੀਰ ਸਰਜਰੀਆਂ ਦਾ ਬਿਨਾਂ ਕਿਸੇ ਆਰਥਿਕ ਬੋਝ ਦੇ ਲਾਭ ਲੈ ਰਹੇ ਹਨ। ਅੰਤ ਵਿੱਚ ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਸੂਚੀਬੱਧ ਹਸਪਤਾਲਾਂ ਦਾ ਨੈੱਟਵਰਕ ਹੋਰ ਮਜ਼ਬੂਤ ਕਰਨ, ਜਨ-ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕਰਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਸੂਬੇ ਦਾ ਹਰ ਯੋਗ ਪਰਿਵਾਰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਆਰਥਿਕ ਕਮੀ ਕਾਰਨ ਕੋਈ ਵੀ ਨਾਗਰਿਕ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ