Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਨਵੀਆਂ ਵਿਕਸਿਤ ਹੋ ਰਹੀਆਂ 06 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

July 10, 2026 09:02 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ ਇਨਾਇਤ, ਪੀ.ਸੀ.ਐਸ. ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੱਥੂਨੰਗਲ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਪਾਖਰਪੁਰਾ ਵਿਖੇ ਪਠਾਨਕੋਟ ਰੋਡ ਉੱਪਰ ਵਿਕਸਿਤ ਕੀਤੀਆਂ ਜਾ ਰਹੀਆਂ 04 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਢਾਹ ਦਿੱਤਾ ਗਿਆ। ਇਸ ਤੋਂ ਇਲਾਵਾ ਪਿੰਡ ਚਵਿੰਡਾ ਦੇਵੀ ਵਿਖੇ ਪੁਲਿਸ ਅਧਿਕਾਰੀਆਂ ਦੀ ਗੈਰ-ਮੌਜੂਦਗੀ ਵਿੱਚ 02 ਅਣ-ਅਧਿਕਾਰਤ ਕਲੋਨੀਆਂ ਨੂੰ ਵੀ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਿਤ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਖਰਪੁਰਾ ਅਤੇ ਪਿੰਡ ਚਵਿੰਡਾ ਦੇਵੀ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ, 1995 ਤਹਿਤ ਨੋਟਿਸ ਜਾਰੀ ਕਰਕੇ ਵਿਕਾਸ ਕਾਰਜ ਬੰਦ ਕਰਵਾਏ ਗਏ ਸਨ। ਇਸ ਦੇ ਬਾਵਜੂਦ ਉਨ੍ਹਾਂ ਵਿਰੁੱਧ 07-07-2026 ਨੂੰ ਡੈਮੋਲੀਸ਼ਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਦਿਆਂ ਨੋਟਿਸ ਜਾਰੀ ਹੋਣ ਦੇ ਬਾਵਜੂਦ ਕੋਈ ਸਪੱਸ਼ਟੀਕਰਨ ਪੇਸ਼ ਨਹੀਂ ਕੀਤਾ ਅਤੇ ਮੌਕੇ 'ਤੇ ਵਿਕਾਸ ਕਾਰਜ ਜਾਰੀ ਰੱਖੇ। ਇਸ ਲਈ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ-ਬਟਾਲਾ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਪਾਖਰਪੁਰਾ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਇਸ ਤੋਂ ਪਹਿਲਾਂ ਵੀ 16-01-2025 ਨੂੰ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ। ਪਰੰਤੂ ਕਲੋਨੀ ਮਾਲਕਾਂ ਵੱਲੋਂ ਮੁੜ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਸਨ, ਜਿਸ ਕਾਰਨ ਨਵੇਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਦੁਬਾਰਾ ਢਾਹ ਦਿੱਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਪਰਾ ਐਕਟ, 1995 ਵਿੱਚ ਸਾਲ 2024 ਦੌਰਾਨ ਕੀਤੀ ਗਈ ਸੋਧ ਅਨੁਸਾਰ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਨੂੰ 5 ਤੋਂ 10 ਸਾਲ ਤੱਕ ਦੀ ਕੈਦ ਅਤੇ 25 ਲੱਖ ਰੁਪਏ ਤੋਂ 5 ਕਰੋੜ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਲਈ ਉਕਤ ਕਲੋਨੀਆਂ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਵਿਰੁੱਧ ਰੈਵੇਨਿਊ ਰਿਕਾਰਡ ਦੇ ਆਧਾਰ 'ਤੇ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਲਿਖਿਆ ਜਾ ਰਿਹਾ ਹੈ। ਏ.ਡੀ.ਏ. ਦੇ ਰੈਗੂਲੇਟਰੀ ਵਿੰਗ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਰ-ਕਾਨੂੰਨੀ ਕਲੋਨੀਆਂ, ਜੋ ਕਿ ਪੁੱਡਾ ਵਿਭਾਗ ਤੋਂ ਮਨਜ਼ੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਦੀ ਪੁੱਡਾ ਵੱਲੋਂ ਜਾਰੀ ਮਨਜ਼ੂਰੀ ਜ਼ਰੂਰ ਵੇਖਣ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਵੈੱਬਸਾਈਟ 'ਤੇ ਉਪਲਬਧ ਅਣ-ਅਧਿਕਾਰਤ ਕਲੋਨੀਆਂ ਸਬੰਧੀ ਵੇਰਵਿਆਂ ਦੀ ਵੀ ਜਾਂਚ ਕਰਨ, ਤਾਂ ਜੋ ਉਨ੍ਹਾਂ ਦੇ ਧਨ ਅਤੇ ਸੰਪਤੀ ਦਾ ਨੁਕਸਾਨ ਨਾ ਹੋਵੇ ਅਤੇ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਥਾਂ 'ਤੇ ਕਿਸੇ ਵੀ ਪ੍ਰਕਾਰ ਦੀ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਜ਼ਰੂਰ ਪ੍ਰਾਪਤ ਕੀਤੀਆਂ ਜਾਣ ਅਤੇ ਪ੍ਰਵਾਨਗੀ ਮਿਲਣ ਉਪਰੰਤ ਹੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇ।

Have something to say? Post your comment

More in Majha

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ