Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਮੇਅਰ ਕੁੰਦਨ ਗੋਗੀਆ ਦੀ ਨਿਵੇਕਲੀ ਪਹਿਲ ਸੇਵਾਮੁਕਤ ਕਰਮਚਾਰੀਆਂ ਨੂੰ ਮੌਕੇ 'ਤੇ ਹੀ ਦਿੱਤੇ ਰਿਟਾਇਰਮੈਂਟ ਡਿਉਸ ਦੇ ਚੈੱਕ

July 10, 2026 09:06 PM
Rozana Sehaj times
ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸੇਵਾਮੁਕਤ ਕਰਮਚਾਰੀਆਂ ਦੇ ਹਿੱਤ ਵਿੱਚ ਇੱਕ ਮਿਸਾਲੀ ਪਹਿਲ ਕਰਦਿਆਂ ਰਿਟਾਇਰਮੈਂਟ ਵਾਲੇ ਦਿਨ ਹੀ ਉਨ੍ਹਾਂ ਦੇ ਬਕਾਇਆ ਰਿਟਾਇਰਮੈਂਟ ਡਿਊਸ ਦੀ ਰਕਮ ਅਦਾ ਕੀਤੀ ਗਈ। ਇਹ ਪਹਿਲ ਕਰਮਚਾਰੀਆਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ, ਕਿਉਂਕਿ ਆਮ ਤੌਰ 'ਤੇ ਰਿਟਾਇਰਮੈਂਟ ਤੋਂ ਬਾਅਦ ਡਿਊਜ ਅਤੇ ਹੋਰ ਬਕਾਇਆ ਰਕਮ ਪ੍ਰਾਪਤ ਕਰਨ ਲਈ ਕਰਮਚਾਰੀਆਂ ਨੂੰ ਕਈ ਮਹੀਨਿਆਂ ਤੱਕ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ। ਇਸ ਮੌਕੇ ਨਗਰ ਨਿਗਮ ਦੇ ਮਾਲੀ ਸ਼੍ਰੀ ਕੇਸਰ ਸਿੰਘ, ਸਪੁੱਤਰ ਜੁੰਮਾ ਸਿੰਘ ਨੂੰ ਰਿਟਾਇਰਮੈਂਟ ਸਮੇਂ ਹੀ ਬਣਦੇ ਡਿਊਜ ਦੀ ਰਕਮ ਦਾ ਚੈੱਕ ਸੌਂਪਿਆ ਗਿਆ। ਇਸ ਤੋਂ ਇਲਾਵਾ ਸਫ਼ਾਈ ਸੇਵਕਾ ਸ਼੍ਰੀਮਤੀ ਅਨੀਤਾ, ਪਤਨੀ ਸ਼੍ਰੀ ਦੀਪਕ ਕੁਮਾਰ ਨੂੰ ਮੌਕੇ 'ਤੇ ਹੀ ਬਣਦੇ ਹੋਏ ਡਿਊਜ ਦੀ ਰਕਮ ਦੇ ਕੇ ਸਨਮਾਨ ਸਹਿਤ ਵਿਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮੇਂ ਸਿਰ ਡਿਊਜ ਮਿਲਣ ਨਾਲ ਰਿਟਾਇਰਮੈਂਟ ਤੋਂ ਬਾਅਦ ਦੀਆਂ ਆਰਥਿਕ ਲੋੜਾਂ ਨੂੰ ਪੂਰਾ ਕਰਨ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੁਚੱਜੇ ਵਿੱਤੀ ਪ੍ਰਬੰਧਨ ਸਦਕਾ ਨਗਰ ਨਿਗਮ ਆਪਣੇ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਨਿਯਮਤ ਤੌਰ 'ਤੇ ਤਨਖ਼ਾਹ ਅਦਾ ਕਰ ਰਿਹਾ ਹੈ ਅਤੇ ਸੇਵਾਮੁਕਤ ਕਰਮਚਾਰੀਆਂ ਦੇ ਬਣਦੇ ਡਿਊਜ ਵੀ ਸਮੇਂ ਸਿਰ ਜਾਰੀ ਕੀਤੇ ਜਾ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਵਰਗਾਂ ਨੇ ਮੇਅਰ ਕੁੰਦਨ ਗੋਗੀਆ ਦੀ ਇਸ ਪਹਿਲ ਨੂੰ ਕਰਮਚਾਰੀ-ਪੱਖੀ ਅਤੇ ਮਾਨਵਤਾਵਾਦੀ ਕਦਮ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹੋਰ ਸਰਕਾਰੀ ਅਦਾਰੇ ਵੀ ਇਸ ਮਾਡਲ ਨੂੰ ਅਪਣਾਉਣ ਤਾਂ ਸੇਵਾਮੁਕਤ ਕਰਮਚਾਰੀਆਂ ਨੂੰ ਮਹੀਨਿਆਂ ਦੀ ਉਡੀਕ ਅਤੇ ਦਫ਼ਤਰਾਂ ਦੇ ਚੱਕਰਾਂ ਤੋਂ ਰਾਹਤ ਮਿਲ ਸਕਦੀ ਹੈ।
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ