Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

July 10, 2026 09:41 PM
Rozana Sehaj times

ਚੰਡੀਗੜ੍ਹ : 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ  ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿੱਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ੀ ਨੇ ਦਸਤਾਵੇਜ਼ ਲੈ ਲਏ ਅਤੇ ਇੰਤਕਾਲ ਕਰਵਾਉਣ ਲਈ 5,000 ਰੁਪਏ  ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ  ਨੇ  ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ  ਇੰਤਕਾਲ ਕਰਵਾਉਣ ਲਈ ਦੋਸ਼ੀ ਪਟਵਾਰੀ ਨਾਲ 3500 ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3500 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ  ਅਗਲੇਰੀ ਜਾਂਚ ਜਾਰੀ ਹੈ।
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ