Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

July 10, 2026 09:46 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28), ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇੱਕ ਨਾਬਾਲਗ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰਕੇ ਪੂਰੀ ਸਪਲਾਈ ਚੇਨ ਨੂੰ ਨਸ਼ਟ ਕੀਤਾ ਜਾ ਸਕੇ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਲਵਪ੍ਰੀਤ ਉਰਫ਼ ਲਵ ਨੂੰ ਉਸ ਦੇ ਨਾਬਾਲਗ ਸਾਥੀ ਸਮੇਤ ਸ਼ੁਰੂ ਵਿੱਚ 2 ਕਿਲੋ ਹੈਰੋਇਨ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਮੁਲਜ਼ਮ ਦੇ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਹੋਰ 3.01 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 5.01 ਕਿਲੋਗ੍ਰਾਮ ਹੋ ਗਈ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸਰਹੱਦ ਪਾਰ ਵਾਲਾ ਉਕਤ ਤਸਕਰ ਇੱਕ ਹੋਰ ਸਮੱਗਲਿੰਗ ਮਾਡਿਊਲ ਚਲਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਿਲੀ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਟੀਚਾਗਤ ਕਾਰਵਾਈ ਵਿੱਚ ਇੱਕ ਨਿਸ਼ਚਿਤ ਸਥਾਨ ਤੋਂ 3.368 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਵੱਖਰੇ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਮਜ਼ਦ ਵੀ ਕੀਤਾ ਗਿਆ ਹੈ।
ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ— ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 21-ਸੀ, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 145 ਮਿਤੀ 29.06.2026 ਅਤੇ ਥਾਣਾ ਇਸਲਾਮਾਬਾਦ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ. ਨੰਬਰ 199 ਮਿਤੀ 03.07.2026 ਦਰਜ ਕੀਤੇ ਗਏ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼