Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ

July 10, 2026 09:49 PM
Rozana Sehaj times
ਚੰਡੀਗੜ੍ਹ : ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸ.ਏ.ਐਸ. ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਕੁਝ ਸੰਸਥਾਵਾਂ ਦੀ ਮਾੜੀ ਹਾਲਤ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਡਾਇਰੈਕਟਰ ਪਸ਼ੂ ਪਾਲਣ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਦੀ ਤੁਰੰਤ ਮੁਰੰਮਤ, ਰੱਖ-ਰਖਾਅ ਅਤੇ ਜ਼ਰੂਰੀ ਸੇਵਾਵਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਨਿਸ਼ਚਿਤ ਸਮੇਂ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਹਰੇਕ ਵੈਟਰਨਰੀ ਸੰਸਥਾ ਵਿੱਚ 24 ਘੰਟੇ ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਹੋਣੀ ਚਾਹੀਦੀ ਹੈ। ਵੈਕਸੀਨ ਦੇ ਸੁਰੱਖਿਅਤ ਰੱਖ-ਰਖਾਅ ਲਈ ਢੁੱਕਵੀਂ ਕੋਲਡ ਸਟੋਰੇਜ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਚੇਤਾਵਨੀ ਦਿੱਤੀ ਕਿ ਵੈਕਸੀਨ ਸਟੋਰੇਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਲਈ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਦੀ ਸਿੱਧੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ, “ਪਸ਼ੂ ਪਾਲਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸਮੇਂ ਸਿਰ ਅਤੇ ਸਨਮਾਨਜਨਕ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੇ ਪਾਬੰਦ ਰਹਿ ਕੇ ਇਹ ਯਕੀਨੀ ਬਣਾਉਣ ਕਿ ਲਾਭਪਾਤਰੀਆਂ ਤੱਕ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ, ਦੇਰੀ ਜਾਂ ਟਾਲ-ਮਟੋਲ ਦੇ ਤੁਰੰਤ ਪਹੁੰਚੇ।” ਪਸ਼ੂ ਪਾਲਣ ਮੰਤਰੀ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾੜਨਾ ਕੀਤੀ ਕਿ ਡਿਊਟੀ ਦੌਰਾਨ ਲਾਪਰਵਾਹੀ, ਗੈਰ-ਹਾਜ਼ਰੀ, ਦੇਰੀ ਜਾਂ ਜਨਤਕ ਸ਼ਿਕਾਇਤਾਂ ਦੇ ਮਾਮਲੇ ਲੰਬਿਤ ਰੱਖਣ ਵਰਗੀਆਂ ਕਾਰਵਾਈਆਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਲਈ ਕੋਈ ਥਾਂ ਨਹੀਂ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ