ਮੋਰਿੰਡਾ :ਹਲਕਾ ਵਿਧਾਇਕ ਵੱਲੋਂ 6 ਕੌਂਸਲਰਾਂ ਨੂੰ ਨਾਲ ਲੈਕੇ ਅੱਜ ਜਗਪਾਲ ਸਿੰਘ ਜੌਲੀ ਨੂੰ ਨਗਰ ਕੌਂਸਲ ਮੋਰਿੰਡਾ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਜਦੋਂ ਕਿ ਵਿਰੋਧੀ 9 ਕੌਂਸਲਰਾਂ ਮੀਟਿੰਗ ਵਿੱਚ ਸ਼ਾਮਲ ਹੋਣ ਨਹੀਂ ਦਿੱਤਾ ਗਿਆ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਿੱਚ ਅੱਜ ਸਵੇਰੇ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੋਂ ਚੋਣ ਜਿੱਤੇ ਕੌਂਸਲਰ ਜਗਪਾਲ ਸਿੰਘ ਜੋਲੀ ਨੂੰ ਪ੍ਰਧਾਨ, ਹਰਜਿੰਦਰ ਸਿੰਘ ਛਿੱਬਰ ਨੂੰ ਮੀਤ ਪ੍ਰਧਾਨ, ਦਲਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਬਣਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦਾ ਚੋਣਾਂ ਵਿੱਚ ਇੱਕ ਵੀ ਕੌਂਸਲਰ ਨਹੀਂ ਚੁਣਿਆ ਗਿਆ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਪਣੇ 9 ਮੈਂਬਰਾਂ ਨੂੰ ਨਾਲ ਲੈਕੇ ਨਗਰ ਕੌਂਸਲ ਦੇ ਦਫਤਰ ਪੁੱਜੇ ਇਸ ਮੌਕੇ ਕਾਂਗਰਸ ਪਾਰਟੀ ਦੇ 9 ਮੈਂਬਰ ਗੁੰਜਨ ਸੂਦ, ਮਹਿੰਦਰ ਸਿੰਘ ਢਿੱਲੋਂ, ਨੇਹਾ ਸ਼ਰਮਾ, ਸੁਰਿੰਦਰ ਕੌਰ, ਮਨਦੀਪ ਸਿੰਘ ਬਾਜਵਾ, ਪਿੰਕੀ ਕੌਰ, ਰਜੇਸ਼ ਕੁਮਾਰ ਸਿਸੋਦੀਆ, ਕਮਲਜੀਤ ਕੌਰ ਬਾਜਵਾ, ਸਿਕੰਦਰ ਕੌਰ ਨੇ ਦੋਸ਼ ਲਾਇਆ ਕਿ ਹਲਕਾ ਵਿਧਾਇਕ ਨੇ ਪੁਲਿਸ ਪ੍ਰਸ਼ਾਸਨ ਦੇ ਬੱਲ ਨਾਲ ਧੱਕੇਸ਼ਾਹੀ ਕਰਕੇ ਉਨ੍ਹਾਂ ਨੂੰ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਅਤੇ ਅਤੇ ਸਾਡੇ ਕਾਂਗਰਸ ਹੀ ਕੌਂਸਲਰਾਂ ਨਾਲ ਕੁੱਟਮਾਰ ਕੀਤੀ ਜਿਸ ਦੇ ਤਹਿਤ ਕਾਂਗਰਸ ਵੱਲੋਂ ਪ੍ਰਧਾਨਗੀ ਦਾ ਦਾਅਵੇਦਾਰ ਮਨਦੀਪ ਸਿੰਘ ਬਾਜਵਾ ਅਤੇ ਸੀਨੀਅਰ ਕੌਂਸਲਰ ਅਰਜੇਸ਼ ਕੁਮਾਰ ਸੁਸ਼ੋਧੀਆ ਨੂੰ ਪੁਲਿਸ ਵੱਲੋਂ ਬੇਰਹਿਮੀ ਨਾਲ ਕੁੱਟਿਆ ਗਿਆ ਜਿਨਾਂ ਦਾ ਮੈਡੀਕਲ ਕਰਵਾ ਕੇ ਡੀਜੀਪੀ ਪੰਜਾਬ ਨੂੰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਮੁਅਤਲ ਕਰਨ ਦੀ ਮੰਗ ਕੀਤੀ ਗਈ ਐਸ.ਡੀ.ਐਮ ਮੋਰਿੰਡਾ ਨੇ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਗਲਤ ਤਰੀਕੇ ਨਾਲ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਹਾਈ ਕੋਰਟ ਦਾ ਦਰਵਾਜ਼ਾ ਖਟਖਟਾਉਣਗੇ।