Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 12 ਚਲਾਨ, 2100 ਰੁਪਏ ਜੁਰਮਾਨਾ

July 10, 2026 10:07 PM
Rozana Sehaj times


ਪਟਿਆਲਾ : 
ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਸਰਹਿੰਦੀ ਗੇਟ, ਨਵਾਂ ਬੱਸ ਸਟੈਂਡ, ਅਰਬਨ ਅਸਟੇਟ ਫੇਜ਼ 1, ਪੰਜਾਬੀ ਯੂਨੀਵਰਸਿਟੀ, ਸਰਹਿੰਦ ਬਾਈਪਾਸ, ਡੀ.ਸੀ.ਡਬਲਯੂ., ਰੇਲਵੇ ਸਟੇਸ਼ਨ ਅਤੇ ਪੁਰਾਣਾ ਬੱਸ ਸਟੈਂਡ ਪਟਿਆਲਾ 'ਚ ਵਿਸ਼ੇਸ਼ ਜਾਂਚ ਕੀਤੀ ਗਈ। ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਜਾਂਚ ਦੌਰਾਨ ਤੰਬਾਕੂ ਨਿਯੰਤਰਣ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਕੁੱਲ 12 ਚਲਾਨ ਜਾਰੀ ਕੀਤੇ ਗਏ। ਇਸ ਕਾਰਵਾਈ ਰਾਹੀਂ ਕੁੱਲ 2100 ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ। ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਅਤੇ ਜਾਗਰੂਕਤਾ ਵਧਾਉਣ ਲਈ ਬਹੁਤ ਮਹੱਤਵਪੂਰਨ ਹਨ।  ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਅਜਿਹੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਤੰਬਾਕੂ ਰਹਿਤ ਸਮਾਜ ਯਕੀਨੀ ਬਣਾਇਆ ਜਾ ਸਕੇ। ਇਸ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀ ਅਨਿਲ ਗੁਰੂ ਅਤੇ ਖੁਸ਼ਵੀਰ ਵੀ ਮੌਜੂਦ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ