Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਵਧੀਕ ਡਿਪਟੀ ਕਮਿਸ਼ਨਰ (ਜ ) ਵੱਲੋਂ ਐਸ .ਆਈ.ਆਰ. ਅਧੀਨ ਚੱਲ ਰਹੇ ਕੰਮਕਾਜ ਦਾ ਨਿਰੀਖਣ ਕੀਤਾ

July 10, 2026 10:12 PM
Rozana Sehaj times

 

ਨਵਾਂਸ਼ਹਿਰ : ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026 ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਜੀਵ ਸ਼ਰਮਾ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਆਈ.ਆਰ. ਕੰਟਰੋਲ ਰੂਮ, ਹੈਲਪ ਡੈਸਕ, ਵੋਟਰ ਹੈਲਪਲਾਈਨ-1950 ਅਤੇ ਮੀਡੀਆ ਮੋਨੀਟਰਿੰਗ ਸੈੱਲ ਦੀ ਕਾਰਜਪ੍ਰਣਾਲੀ ਦਾ ਵਿਸਥਾਰ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸਮੀਖਿਆ ਕਰਦਿਆਂ ਕਿਹਾ ਕਿ ਐੱਸ.ਆਈ.ਆਰ. ਨਾਲ ਜੁੜੇ ਹਰ ਸਵਾਲ, ਸ਼ਿਕਾਇਤ ਜਾਂ ਬੇਨਤੀ ਦਾ ਨਿਪਟਾਰਾ ਤੁਰੰਤ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੀਤਾ ਜਾਵੇ, ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਸ਼ਰਮਾ ਨੇ ਕਿਹਾ ਕਿ ਵੋਟਰ ਹੈਲਪਲਾਈਨ-1950 'ਤੇ ਸੰਪਰਕ ਕਰਨ ਵਾਲੇ ਹਰੇਕ ਨਾਗਰਿਕ ਨੂੰ ਸਪੱਸ਼ਟ, ਭਰੋਸੇਯੋਗ ਅਤੇ ਸੰਤੁਸ਼ਟੀਜਨਕ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਸ੍ਰੀ ਸ਼ਰਮਾ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ, ਆਪਣੇ ਖੇਤਰ ਦੇ ਬੀ.ਐਲ.ਓ. ਨਾਲ ਪੂਰਾ ਸਹਿਯੋਗ ਕਰਨ ਅਤੇ ਜੇਕਰ ਕਿਸੇ ਕਾਰਨ ਬੀ.ਐਲ.ਓ. ਨਾਲ ਸੰਪਰਕ ਨਾ ਹੋ ਸਕੇ ਤਾਂ “ ECINET ਮੋਬਾਈਲ ਐਪ” ਰਾਹੀਂ "Book a Call with your BLO" ਸਹੂਲਤ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦਾ ਸਹੀ, ਪਾਰਦਰਸ਼ੀ ਅੱਪਡੇਟ ਹੋਣਾ ਮਜ਼ਬੂਤ ਲੋਕਤੰਤਰ ਦੀ ਬੁਨਿਆਦ ਹੈ। ਇਸ ਲਈ ਹਰ ਯੋਗ ਨਾਗਰਿਕ ਨੂੰ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਵਾਉਣ ਅਤੇ ਗਣਨਾ ਫਾਰਮ ਸਮੇਂ ਸਿਰ ਭਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਵੀ ਹਾਜ਼ਰ ਸਨ।

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ