Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ; ਸਰਕਾਰ ਨੂੰ ਭੇਜਿਆ ਮੰਗ-ਪੱਤਰ

July 10, 2026 10:14 PM
Rozana Sehaj times
ਨਵਾਂਸ਼ਹਿਰ : ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਨਵਾਂਸ਼ਹਿਰ ਦੇ ਸੱਦੇ 'ਤੇ ਇਕੱਠੀਆਂ ਹੋਈਆਂ ਵਰਕਰਾਂ ਨੇ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਦਿਨ ਨੂੰ 'ਕਾਲਾ ਦਿਵਸ' ਵਜੋਂ ਮਨਾਇਆ। ਪ੍ਰਦਰਸ਼ਨ ਤੋਂ ਬਾਅਦ ਯੂਨੀਅਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅੰਨਪੂਰਨਾ ਦੇਵੀ ਦੇ ਨਾਂ ਮੰਗ-ਪੱਤਰ ਭੇਜੇ ਗਏ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ, ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਕੌਰ ਅਤੇ ਜ਼ਿਲ੍ਹਾ ਕੈਸ਼ੀਅਰ ਜਸਵੀਰ ਕੌਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਅੱਜ ਪੂਰੇ ਦੇਸ਼ ਅੰਦਰ ਮੰਗਾਂ ਨੂੰ ਲੈ ਕੇ 'ਦੇਸ਼ ਵਿਆਪੀ ਕਾਲਾ ਦਿਵਸ' ਮਨਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤੇ ਕਰਵਾਇਆ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਨੁਸਾਰ ਮਾਣ-ਭੱਤੇ ਵਿੱਚ ਤੁਰੰਤ ਵਾਧਾ ਕੀਤਾ ਜਾਵੇ, ਸਾਲਾਨਾ ਇੰਕਰੀਮੈਂਟ ਦੁੱਗਣਾ ਕੀਤਾ ਜਾਵੇ, ਬਕਾਇਆ ਰਕਮ ਜਲਦੀ ਜਾਰੀ ਕੀਤੀ ਜਾਵੇ, ਤਰੱਕੀਆਂ ਤੁਰੰਤ ਕੀਤੀਆਂ ਜਾਣ ਅਤੇ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ। ਆਗੂਆਂ ਨੇ ਆਖਰ ਵਿੱਚ ਕਿਹਾ ਕਿ ਆਂਗਣਵਾੜੀ ਮੁਲਾਜ਼ਮ ਦੇਸ਼ ਦੇ ਭਵਿੱਖ ਦੀ ਨੀਂਹ ਹੋਣ ਵਾਲੇ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਨਿਰੰਤਰ ਸੇਵਾਵਾਂ ਦੇ ਰਹੇ ਹਨ, ਪਰ ਸਰਕਾਰਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਤੁਰੰਤ ਹਾਂ-ਪੱਖੀ ਕਦਮ ਨਾ ਚੁੱਕੇ ਤਾਂ 'ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ)' ਦੇ ਸੱਦੇ 'ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼