Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਲਵਾਰਿਸ ਲਾਸ਼ਾਂ ਦੀ ਪਛਾਣ ਲਈ ਕੀਤਾ ਸੀ ਅਹਿਮ ਫੈਸਲਾ

July 10, 2026 10:19 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ, 10 ਜੁਲਾਈ  : ਸ਼ਹੀਦ ਭਾਈ ਪਿਆਰਾ ਸਿੰਘ ਜੀ ਦੇ ਸਪੁੱਤਰ ਭਾਈ ਦਿਲਬਾਗ ਸਿੰਘ ਜੀ ਨਾਲ ਖਾਸ ਮੁਲਾਕਾਤ ਕੀਤੀ ਗਈ, ਜਿਨ੍ਹਾਂ ਨੇ ਆਪਣੇ ਪਿਤਾ ਦੀ ਸ਼ਹਾਦਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਨਾਲ ਜੁੜੇ ਅਹਿਮ ਪਹਿਲੂਆਂ ਨੂੰ ਸਾਂਝਾ ਕੀਤਾ। ਭਾਈ ਦਿਲਬਾਗ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਪਿਤਾ ਨੂੰ ਪੁਲਿਸ ਹਿਰਾਸਤ ਵਿੱਚ ਬੇਤਹਾਸ਼ਾ ਤਸ਼ੱਦਦ ਕਰਨ ਤੋਂ ਬਾਅਦ ਸ਼ਹੀਦ ਕਰ ਦਿੱਤਾ ਗਿਆ ਸੀ, ਤਾਂ ਪੁਲਿਸ ਵੱਲੋਂ ਉਨ੍ਹਾਂ ਦਾ ਸਸਕਾਰ 'ਸੀਤਲਾ ਮੰਦਰ' ਸਸਕਾਰ ਘਰ ਵਿਖੇ 'ਲਵਾਰਿਸ ਲਾਸ਼' ਕਹਿ ਕੇ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਭਾਈ ਜਸਵੰਤ ਸਿੰਘ ਖਾਲੜਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਅਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਪਰਿਵਾਰ ਦੇ ਹੁੰਦਿਆਂ ਵੀ ਸ਼ਹੀਦਾਂ ਦਾ ਸਸਕਾਰ ਲਵਾਰਿਸ ਕਹਿ ਕੇ ਕੀਤਾ ਜਾ ਰਿਹਾ ਹੈ, ਤਾਂ ਉਨ੍ਹਾਂ ਨੇ ਇਹ ਅਹਿਮ ਫੈਸਲਾ ਲਿਆ ਕਿ ਉਹ ਇਨ੍ਹਾਂ ਲਵਾਰਿਸ ਕਹੀਆਂ ਜਾਣ ਵਾਲੀਆਂ ਲਾਸ਼ਾਂ ਦੀ ਪਛਾਣ ਕਰਵਾ ਕੇ ਉਨ੍ਹਾਂ ਦੇ ਪਰਿਵਾਰਾਂ ਤੱਕ ਸੱਚ ਪਹੁੰਚਾਉਣਗੇ। ਭਾਈ ਦਿਲਬਾਗ ਸਿੰਘ ਨੇ ਆਪਣੇ ਪਿਤਾ ਉੱਤੇ ਹੋਏ ਜ਼ੁਲਮਾਂ ਬਾਰੇ ਦੱਸਦਿਆਂ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੇ ਪਿਤਾ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਹਿਰਾਸਤ ਵਿੱਚ ਨੌਂਹ ਖਿੱਚ ਕੇ, ਪੱਟ ਚੀਰ ਕੇ ਲੂਣ-ਮਿਰਚ ਭਰਨ ਵਰਗੇ ਅਸਹਿ ਤਸ਼ੱਦਦ ਕੀਤੇ। ਪਰਿਵਾਰ ਦੀ ਦਲੇਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਾਤਾ ਨੇ ਉਨ੍ਹਾਂ ਨੂੰ ਕਦੇ ਵੀ ਕਿਸੇ ਦੇ ਸਾਹਮਣੇ ਰੋਣ ਜਾਂ ਕਮਜ਼ੋਰੀ ਦਿਖਾਉਣ ਦੀ ਬਜਾਏ ਭਾਣੇ ਵਿੱਚ ਰਹਿਣਾ ਸਿਖਾਇਆ। ਹਾਲ ਹੀ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫਿਲਮ, ਜਿਸ ਨੂੰ ਬੈਨ ਕਰ ਦਿੱਤਾ ਗਿਆ ਸੀ, ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਫਿਲਮ ਵਿੱਚ ਦਿਖਾਇਆ ਗਿਆ ਤਸ਼ੱਦਦ ਤਾਂ ਮਹਿਜ਼ ਇੱਕ ਟ੍ਰੇਲਰ ਸੀ, ਜਦਕਿ ਅਸਲੀਅਤ ਵਿੱਚ ਸਿੱਖ ਨੌਜਵਾਨਾਂ ਅਤੇ ਸ਼ਹੀਦਾਂ ਨਾਲ ਇਸ ਤੋਂ ਕਿਤੇ ਵੱਧ ਭਿਆਨਕ ਜ਼ੁਲਮ ਕਮਾਏ ਗਏ ਸਨ। ਭਾਈ ਖਾਲੜਾ ਦੀ ਬਦੌਲਤ ਹੀ ਅੱਜ ਹਜ਼ਾਰਾਂ ਅਣਪਛਾਤੀਆਂ ਲਾਸ਼ਾਂ ਦਾ ਸੱਚ ਦੁਨੀਆ ਦੇ ਸਾਹਮਣੇ ਆ ਸਕਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ