Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਦੀ ਨੇਗੋਸ਼ੇਬਲ ਇੰਸਟਰੁਮੈਂਟ ਐਕਟ 1881 ਦੇ ਕੇਸਾਂ ਦੇ ਨਿਪਟਾਰੇ ਲਈ

July 10, 2026 10:23 PM
Amjad Hussain Khan
ਮੋਗਾ, 10 ਜੁਲਾਈ : ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੇਗੋਸ਼ੇਬਲ ਇੰਸਟਰੁਮੈਂਟ ਐਕਟ 1881 ਦੇ ਕੇਸਾਂ ਦੇ ਰਾਜੀਨਾਮੇ ਰਾਹੀਂ ਨਿਪਟਾਰੇ ਲਈ 18 ਜੁਲਾਈ 2026 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। । 
 
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜਿਲੇ ਵਿੱਚ ਅਦਾਲਤੀ ਅਤੇ ਪ੍ਰੀ-ਲੀਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਮਿਤੀ 18.07.2026 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇਗੀ। ਇਸ ਲੋਕ ਅਦਾਲਤ ਵਿੱਚ ਸਿਰਫ ਦ ਨੈਗੋਸ਼ੀਏਬਲ ਇਨਸਟ੍ਰੂਮੈਂਟ ਐਕਟ 1881 ਦੇ ਮਸਲੇ ਲਗਾਏ ਜਾ ਸਕਦੇ ਹਨ। 
 
 ਇਸ ਤੋਂ ਇਲਾਵਾ ਸ਼੍ਰੀ ਸਿਮਰਨ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ -ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਹੈ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉਥੇ ਉਹਨਾਂ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ । ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਓ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ