Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

July 10, 2026 10:33 PM
Rozana Sehaj times
 
ਲੁਧਿਆਣਾ : ਅੱਜ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੱਦੇ ਤੇ ਪੰਜਾਬ ਦੇ ਕੋਨੇ ਕੋਨੇ ਤੋਂ ਵਰ੍ਹਦੇ ਮੀਂਹ ਚ ਚੰਡੀਗੜ੍ਹ ਪੁੱਜੇ ਦਹਿ ਹਜ਼ਾਰਾਂ ਕਿਸਾਨਾਂ ਮਰਦ ਔਰਤਾਂ ਨੇ ਭਾਰਤ ਅਮਰੀਕਾ ਵਪਾਰ ਸਮਝੌਤੇ ਅਤੇ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਤੇ ਨਾਲ ਹੀ ਇਰਾਨ 'ਤੇ ਅਮਰੀਕੀ ਹਮਲੇ ਖ਼ਿਲਾਫ਼ ਅਤੇ ਇਸ ਹਮਲੇ ਦੀ ਆੜ ਚ ਭਾਰਤੀ ਲੋਕਾਂ 'ਤੇ ਮਹਿੰਗਾਈ ਦੇ ਪਾਏ ਜਾ ਰਹੇ ਬੋਝ ਖਿਲਾਫ਼ ਅੱਜ ਸੈਕਟਰ 34 ਦੇ ਦੁਸਹਿਰਾ ਗਰਾਊਂਡ ਚ ਵਿਸ਼ਾਲ ਰੈਲੀ ਕੀਤੀ ਅਤੇ ਮਟਕਾ ਚੌਂਕ ਤੱਕ ਮੁਜ਼ਾਹਰਾ ਕਰਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਜ਼ੋਰਦਾਰ ਸੁਣਵਾਈ ਕੀਤੀ। ਇਸ ਮੌਕੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ  ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਿਰੇ ਚਾੜ੍ਹਿਆ ਜਾ ਰਿਹਾ ਭਾਰਤ ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਦੇ ਨਾਲ ਨਾਲ ਸਮਾਜ ਦੇ ਸਭਨਾਂ ਮਿਹਨਤਕਸ਼ ਵਰਗਾਂ 'ਤੇ ਮਾਰ ਪਾਵੇਗਾ। ਅਮਰੀਕੀ ਮੰਡੀ ਚੋਂ ਆਉਣ ਵਾਲੇ ਖੇਤੀ ਉਤਪਾਦ ਭਾਰਤੀ ਕਿਸਾਨਾਂ ਦਾ ਉਜਾੜਾ ਕਰਨਗੇ ਅਤੇ ਹੋਰ ਸਨਅਤੀ ਤਿਆਰ ਮਾਲ ਛੋਟੇ ਸਨਅਤਕਾਰਾਂ ਤੇ ਛੋਟੇ ਵਪਾਰੀਆਂ/ਕਾਰੋਬਾਰੀਆਂ ਦਾ ਉਜਾੜਾ ਕਰੇਗਾ। 
ਔਰਤ ਆਗੂ ਹਰਿੰਦਰ ਬਿੰਦੂ ਨੇ ਆਪਣੇ ਭਾਸ਼ਣ ਰਾਹੀਂ ਔਰਤਾਂ ਨੂੰ ਸੰਘਰਸ਼ਾਂ ਦੇ ਪਿੜ ਮੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਜ ਅੰਦਰ ਸਭ ਤੋਂ ਵੱਧ ਮਹਿੰਗਾਈ ਦੀ ਮਾਰ ਔਰਤ ਭੈਣਾਂ ਝੱਲਦੀਆਂ ਹਨ। ਇਸ ਲਈ ਇਸ ਵਰਗ ਨੂੰ ਵੱਧ ਜ਼ੋਰ ਨਾਲ ਲੜਾਈ ਦੇ ਮੈਦਾਨ ਵਿੱਚ ਨਿੱਤਰਨਾ ਪਊ। ਬੀਕੇਯੂ (ਏਕਤਾ ਡਕੌਂਦਾ) ਦੇ ਆਗੁ ਅੰਗਰੇਜ ਸਿੰਘ ਭਦੌੜ ਨੇ ਸਾਰੇ ਤਬਕਿਆਂ ਨੂੰ ਸਾਂਝੇ ਘੋਲਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ ।ਸਟੇਜ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਨਿਭਾਏ।
ਅੱਜ ਦੇ ਇਕੱਠ ਦੌਰਾਨ ਸਤਲੁਜ ਫਿਲਮ 'ਤੇ ਲਗਾਈ ਪਾਬੰਦੀ ਹਟਾਉਣ ਦੀ ਮੰਗ ਕਰਦਾ ਮਤਾ ਪੇਸ਼ ਕੀਤਾ ਤੇ ਲੋਕਾਂ ਵੱਲੋਂ ਹੱਥ ਖੜ੍ਹੇ ਕਰਕੇ ਮਤਾ ਪਾਸ ਕੀਤਾ ਗਿਆ ਅਤੇ ਨਾਲ ਹੀ ਲੋਕਾਂ ਨੂੰ ਫਿਰਕੂ ਵੋਟ ਸਿਆਸਤਦਾਨਾਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਗਿਆ। ਅੱਜ ਦੇ ਇਕੱਠ ਨੂੰ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਹਰਿਆਣੇ ਤੋਂ ਸੂਬਾ ਪ੍ਰਧਾਨ ਕੰਵਰਜੀਤ ਸਿੰਘ , ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ,ਰਣਵੀਰ ਸਿੰਘ ਰੁੜਕਾ,ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਦਰਸ਼ਨ ਸਿੰਘ‌, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਗੁਰਦੇਵ ਸਿੰਘ ਮਾਂਗੇਵਾਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰ ਯੂਨੀਅਨ ਦੇ ਕੁਲਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੂਰੇ ਪੰਜਾਬ ਭਰ ਤੋਂ ਕਿਸਾਨ ਆਗੂਆਂ ਨੇ ਆਪਣੇ ਕਾਫਲਿਆਂ ਸਮੇਤ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ