ਲੁਧਿਆਣਾ : ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਪਿੰਡ ਥਰੀਕੇ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ "ਵਾਰਿਸ ਪੰਜਾਬ ਦੇ" ਆਗੂ ਦਰਸ਼ਨ ਸਿੰਘ ਸ਼ਿਵਾਲਿਕ ਨੇ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸ਼ਿਵਾਲਕ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨੌਜਵਾਨਾਂ ਦਾ ਪਰਵਾਸ, ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਕਾਨੂੰਨ-ਵਿਵਸਥਾ ਵਰਗੇ ਮੁੱਦੇ ਲਗਾਤਾਰ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ 'ਤੇ ਲਿਆਉਣਾ ਹੈ ਤਾਂ ਲੋਕਾਂ ਨੂੰ ਰਵਾਇਤੀ ਰਾਜਨੀਤੀ ਤੋਂ ਉੱਪਰ ਉੱਠ ਕੇ ਸੋਚਣਾ ਹੋਵੇਗਾ। ਇਸ ਮੌਕੇ ਪਾਰਟੀ ਦੇ ਹੋਰ ਆਗੂਆਂ ਨੇ ਵੀ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਲੋਕਾਂ ਦਾ ਸਹਿਯੋਗ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਮਿਲ ਰਹੇ ਭਰਪੂਰ ਸਮਰਥਨ ਨਾਲ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹੋਰ ਮਜ਼ਬੂਤੀ ਨਾਲ ਉਭਰੇਗੀ।ਇਸ ਮੌਕੇ-ਧਨਵੰਤ ਸਿੰਘ ਥਰੀਕੇ, ਰੇਸ਼ਮ ਸਿੰਘ ਰਿੰਟਾ, ਭੁਪਿੰਦਰ ਸਿੰਘ ਰੂਬੀ, ਰਾਮ ਸਿੰਘ ਗਰੇਵਾਲ, ਗੁਰਜੋਤ ਸਿੰਘ, ਜਸਕਰਨ ਸਿੰਘ ਗਰੇਵਾਲ, ਹਰਵਿੰਦਰ ਸਿੰਘ ਚੱਕੀ ਵਾਲੇ,ਪਰਮਿੰਦਰ ਸਿੰਘ ਪਿੰਕੀ ਡਾ:ਸਰਬਜੀਤ ਸਿੰਘ ਸੋਹੀ,ਪਿਆਰਾ ਸਿੰਘ, ਮਲਕੀਤ ਸਿੰਘ, ਬਿੰਦਰ ਸਿੰਘ, ਅਨੂਪ ਸਿੰਘ,ਦਲਜੀਤ ਕੌਰ, ਗੁਰਮੀਤ ਕੌਰ, ਕੁਲਵੰਤ ਕੌਰ, ਅਮਰਜੀਤ ਕੌਰ, ਸੁਖਦੇਵ ਕੌਰ, ਅਸ਼ਮੀਨ ਕੌਰ ਹਰਵਿੰਦਰ ਕੌਰ ਸਸ਼ੀ,ਸੋਨੀ,ਸਰਬਜੀਤ ਕੌਰ, ਹਰਵਿੰਦਰ ਕੌਰ,ਜਸਕਰਨ ਸਿੰਘ ਸਿੰਮਕ,ਹਰਵਿੰਦਰ ਸਿੰਘ ਨਿੱਕੂ, ਲਾਲ ਸਿੰਘ, ਤਾਰਾ ਸਿੰਘ, ਕੁਲਦੀਪ ਸਿੰਘ, ਜਸਵੀਰ ਸਿੰਘ ਗਰੇਵਾਲ,ਪਿੰਦਾ, ਰਾਜਾ, ਹਰਜੋਤ ਸਿੰਘ, ਗੁਰਦੀਪ ਸਿੰਘ ਗੀਪਾ, ਹਰਦੀਪ ਸਿੰਘ ਹੈਪੀ, ਅਵਤਾਰ ਸਿੰਘ, ਸੋਨੂ, ਜਤਿੰਦਰ ਸਿੰਘ, ਮੋਹਣਜੀਤ ਸਿੰਘ ਬਿੱਟੂ, ਗੁਰਵੀਰ ਸਿੰਘ ਗਰੇਵਾਲ, ਅਮਰਿੰਦਰ ਸਿੰਘ,ਹਰਬੰਸ ਸਿੰਘ, ਨਿਰਮਲ ਸਿੰਘ,ਹਰੀ ਸਿੰਘ ਪੰਚ ਆਦਿ ਹਾਜ਼ਰ ਸਨ।