Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ

July 10, 2026 10:45 PM
Rozana Sehaj times
ਪਟਿਆਲਾ : ਮੌਨਸੂਨ ਸੀਜ਼ਨ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਿਆਪਕ ਉਪਾਵਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸੰਭਾਵੀ ਪਾਣੀ ਆਉਣ ਵਾਲੇ ਖੇਤਰਾਂ ਬਾਬਤ ਡਰੇਨੇਜ ਸਮੇਤ ਹੋਰ ਵਿਭਾਗਾਂ ਵੱਲੋਂ ਬਣਾਈ ਰਣਨੀਤੀ ਦਾ ਮੁਲਾਂਕਣ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮੂਹ ਵਿਭਾਗਾਂ ਦੀ ਹੜ੍ਹਾਂ ਬਾਬਤ ਤਿਆਰੀ ਦਾ ਜਾਇਜ਼ਾ ਲੈਂਦਿਆਂ ਪਟਿਆਲਾ ਨਗਰ ਨਿਗਮ, ਸਮੂਹ ਐਸ.ਡੀ.ਐਮਜ ਅਤੇ ਸਾਰੇ ਕਾਰਜ ਸਾਧਕ ਅਫ਼ਸਰਾਂ ਨੂੰ ਵੀ ਆਪਣੇ ਖੇਤਰਾਂ 'ਚ ਸਾਰੀ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਮੁਸਤੈਦ ਰੱਖਣ ਲਈ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਹੜ੍ਹ ਸੁਰੱਖਿਆ ਕਾਰਜਾਂ 'ਚ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮੇਤ ਸੀਨੀਅਰ ਅਧਿਕਾਰੀਆਂ ਵੱਲੋਂ ਇਨ੍ਹਾਂ ਕਾਰਜਾਂ ਦਾ ਅਚਨਚੇਤ ਨਿਰੀਖਣ ਵੀ ਕੀਤਾ ਜਾਵੇਗਾ ਤੇ ਕਿਸੇ ਵੀ ਕੁਤਾਹੀ ਦਾ ਸਖ਼ਤ ਨੋਟਿਸ ਲਿਆ ਜਾਵੇਗਾ। ਉਨ੍ਹਾਂ ਨੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਧਿਕਾਰਤ ਸੂਚਨਾ ਨੂੰ ਹੀ ਮੰਨਣ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਪਿੰਡ ਹਰਚੰਦਪੁਰਾ ਤੇ ਬਾਦਸ਼ਾਹਪੁਰ ਵਿਖੇ ਪਾਣੀ ਦੀ ਰਿਹਾਇਸ਼ੀ ਇਲਾਕਿਆਂ ਤੇ ਖੇਤਾਂ ਵਿੱਚ ਵਾਪਸੀ ਨੂੰ ਰੋਕਣ ਲਈ ਘੱਗਰ ਦਰਿਆ ਦੇ ਸੱਜੇ ਹਾਸ਼ੀਏ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਪਿੰਡ ਸਰਾਲਾ ਹੈਡ ਨੇੜੇ ਸਰਾਲਾ ਕਲਾਂ ਪਿੰਡ ਤੇ ਨਹਿਰ ਨੂੰ ਬਚਾਉਣ ਲਈ ਘੱਗਰ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਅਤੇ ਬੰਨ੍ਹ ਖੁਰਨ ਤੋਂ ਰੋਕਣ ਲਈ ਈਸੀ ਬੈਗਜ਼ ਨਾਲ ਕੰਮ ਕੀਤਾ ਗਿਆ ਹੈ। ਜਦੋਂਕਿ ਟਾਂਗਰੀ ਨਦੀ ਦੇ ਉਲਟ ਵਹਾਅ ਤੋਂ ਬਚਾਉਣ ਲਈ ਪਿੰਡ ਰੋਹੜ ਜਗੀਰ ਨੇੜੇ ਰੋਹੜ ਜਗੀਰ ਡਰੇਨ ਤੇ ਗਨੇਸ਼ਪੁਰ ਵਿਖੇ ਮਕੈਨੀਕਲ ਗੇਟਾਂ ਸਮੇਤ ਟਾਂਗਰੀ ਨਦੀ ਦੇ ਵਹਾਅ ਨੂੰ ਚੈਨੇਲਾਈਜੇਸ਼ਨ ਕਰਨ ਲਈ ਵੱਖ-ਵੱਖ ਥਾਵਾਂ 'ਤੇ ਵੱਖਰਾ ਕੰਮ ਕੀਤਾ ਗਿਆ ਹੈ ਤਾਂ ਜੋ ਨੇੜਲੀਆਂ ਸੜਕਾਂ, ਪਿੰਡਾਂ ਅਤੇ ਖੇਤਾਂ ਦੀ ਸੁਰੱਖਿਆ ਕੀਤੀ ਜਾ ਸਕੇ। 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ