Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

July 11, 2026 01:47 PM
SehajTimes

ਸੀ.ਈ.ਓ. ਵੱਲੋਂ ਵੋਟਰਾਂ ਨੂੰ 11-12 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਦੀ ਅਪੀਲ; ਪੰਜਾਬ 'ਐਸ.ਆਈ.ਆਰ. 2026' ਦੇ ਘਰ-ਘਰ ਗਣਨਾ  ਪੜਾਅ ਅੰਤਿਮ ਦੌਰ ਵੱਲ ਅੱਗੇ ਵਧਿਆ
ਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬ


ਚੰਡੀਗੜ੍ਹ : 
ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿੱਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਹੀ ਵੋਟਰ ਸੂਚੀਆਂ ਤਿਆਰ ਰੱਖਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਗਣਨਾ ਫਾਰਮਾਂ ਨੂੰ ਇਕੱਤਰ ਕਰਨਾ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਕਰਨਾ ਇੱਕ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ (ਏ.ਈ.ਆਰ.ਓਜ਼.) ਅਤੇ ਚੋਣ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ.ਓਜ਼.) ਦੇ ਲਗਾਤਾਰ ਯਤਨਾਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਅਤੇ 24,453 ਪੋਲਿੰਗ ਸਟੇਸ਼ਨਾਂ ਵਿੱਚ ਗਣਨਾ ਫਾਰਮਾਂ ਦੀ ਸਮੇਂ ਸਿਰ ਵੰਡ, ਇਕੱਤਰੀਕਰਨ ਅਤੇ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਅਤੇ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, 11 ਅਤੇ 12 ਜੁਲਾਈ, 2026 ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਬਾਕੀ ਰਹਿੰਦੇ ਗਣਨਾ ਫਾਰਮ ਭਰੇ, ਇਕੱਠੇ ਅਤੇ ਡਿਜੀਟਾਈਜ਼ ਕੀਤੇ ਜਾਣਗੇ, ਵੋਟਰ ਸੂਚੀ ਦੀਆਂ ਖਾਮੀਆਂ ਅਤੇ ਲਿੰਕੇਜ ਦੇ ਫਰਕ ਨੂੰ ਦੂਰ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਵੇਰਵਿਆਂ ਨੂੰ ਅਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਿਸ਼ੇਸ਼ ਸੋਧ ਮੁਹਿੰਮ ਦੌਰਾਨ 24,453 ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ, 2026 ਦਰਮਿਆਨ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ 24 ਜੁਲਾਈ, 2026 ਤੱਕ ਮੁਕੰਮਲ ਕਰ ਲਈ ਜਾਵੇਗੀ, ਜਿਸ ਤੋਂ ਬਾਅਦ 3 ਅਗਸਤ, 2026 ਨੂੰ ਖਰੜਾ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਇਰ ਕੀਤੇ ਜਾ ਸਕਦੇ ਹਨ, ਜਦੋਂ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ, 2026 ਦਰਮਿਆਨ ਕੀਤਾ ਜਾਵੇਗਾ। ਸੀ.ਈ.ਓ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਅੱਗੇ ਕਿਹਾ ਕਿ ਵੋਟ ਸਬੰਧੀ ਵੇਰਵੇ ਮੁਕੰਮਲ, ਸਹੀ ਅਤੇ ਅਪਡੇਟ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

 
 
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ