Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਐਮਐਲਏ ਅਜੇ ਗੁਪਤਾ ਨੇ ਪਿੰਡ ਕਿਰਤਨਗੜ੍ਹ ਵਿਖੇ ਕੀਤੀ 'ਲੋਕ ਮਿਲਣੀ'

July 11, 2026 05:09 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ,11 ਜੁਲਾਈ  : ਹਲਕਾ ਸੈਂਟਰਲ ਦੇ ਵਿਧਾਇਕ (MLA) ਅਜੇ ਗੁਪਤਾ ਅੱਜ ਪਿੰਡ ਕਿਰਤਨਗੜ੍ਹ ਵਿਖੇ ਵਿਸ਼ੇਸ਼ ਤੌਰ 'ਤੇ 'ਲੋਕ ਮਿਲਣੀ' ਪ੍ਰੋਗਰਾਮ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਸਵਾ ਚਾਰ ਸਾਲਾਂ ਦੀਆਂ ਉਪਲਬਧੀਆਂ ਅਤੇ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ। ਇਸ ਮੌਕੇ ਪਿੰਡ ਦੇ ਨੌਜਵਾਨ ਸਰਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਬਖਸ਼ੀਸ਼ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ। ਵਿਧਾਇਕ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਪਿੰਡਾਂ ਦੇ ਪਿੰਡ ਇੱਕਤਰਫ਼ਾ ਸਾਥ ਦੇਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 15 ਅਗਸਤ ਤੋਂ ਸਰਪੰਚਾਂ ਦੇ ਖਾਤਿਆਂ ਵਿੱਚ ਹਰ ਮਹੀਨੇ 10,000 ਰੁਪਏ ਮਾਣਭੱਤਾ ਆਉਣਾ ਸ਼ੁਰੂ ਹੋ ਜਾਵੇਗਾ। ਪਿੰਡ ਵਿੱਚ ਕੀਤੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਐਮਐਲਏ ਨੇ ਦੱਸਿਆ ਕਿ ਪਿੰਡ ਵਿੱਚ ਬਿਜਲੀ ਦੀ ਵੱਡੀ ਸਮੱਸਿਆ ਸੀ, ਜਿਸ ਨੂੰ ਹੱਲ ਕਰਨ ਲਈ ਸਾਂਘਣਾ ਪਿੰਡ ਦੇ ਪਾਵਰ ਸਟੇਸ਼ਨ ਤੋਂ ਨਵੀਂ ਲਾਈਨ ਖਿੱਚ ਕੇ ਦਿੱਤੀ ਗਈ ਹੈ, ਜਿਸ ਨਾਲ ਹੁਣ 24 ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸੜਕਾਂ, ਨਾਲੀਆਂ, ਸਟੇਡੀਅਮ ਵਿੱਚ ਨਵਾਂ ਟਿਊਬਵੈੱਲ, ਟ੍ਰਾਂਸਫਾਰਮਰ ਅਤੇ ਰਾਤ ਨੂੰ ਖੇਡਣ ਲਈ ਵੱਡੀਆਂ ਲਾਈਟਾਂ ਲਗਵਾਈਆਂ ਗਈਆਂ ਹਨ। ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਸਿੱਖਿਆ, ਸਿਹਤ, ਖੇਡਾਂ ਅਤੇ ਪਾਣੀ ਦੇ ਬੇਸਿਕ ਕੰਮਾਂ 'ਤੇ ਵੱਡਾ ਨਿਵੇਸ਼ ਕੀਤਾ ਗਿਆ ਹੈ। ਸਕੂਲ ਦੀ ਨੁਹਾਰ ਬਦਲਣ ਲਈ 40 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ ਪਿਛਲੇ 15 ਸਾਲਾਂ ਤੋਂ ਬੰਦ ਪਈ ਪਾਣੀ ਵਾਲੀ ਟੈਂਕੀ ਨੂੰ ਮੁੜ ਚਾਲੂ ਕਰਵਾਇਆ ਗਿਆ ਹੈ ਅਤੇ ਲੋਕਾਂ ਨੂੰ ਮੁਫ਼ਤ ਇਲਾਜ ਤੇ ਟੈਸਟਾਂ ਦੀ ਸਹੂਲਤ ਦੇਣ ਲਈ 'ਆਮ ਆਦਮੀ ਕਲੀਨਿਕ' (ਮਹੱਲਾ ਕਲੀਨਿਕ) ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮ ਵਿੱਚ ਨੈਸ਼ਨਲ ਪੱਧਰ ਦਾ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ 16 ਸੂਬਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਐਮਐਲਏ ਅਜੇ ਗੁਪਤਾ ਦਾ ਵਿਸ਼ੇਸ਼ ਧੰਨਵਾਦ ਕੀਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼