Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਜਗਸੀਰ ਸਿੰਘ ਸ਼ੀਰਾ ਪੰਨੂ ਬਣੇ ਨਗਰ ਪੰਚਾਇਤ ਭਗਤਾ ਭਾਈ ਦੇ ਪ੍ਰਧਾਨ

July 11, 2026 05:20 PM
Rozana Sehaj times
 
ਬਠਿੰਡਾ /ਰਾਮਪੁਰਾਫੂਲ : ਭਗਤਾ ਭਾਈ ਨਗਰ ਪੰਚਾਇਤ ਵਿੱਚ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਧਾਨ ਬਣਾਕੇ ਇੱਕ ਹੋਰ ਅਹਿਮ ਸਿਆਸੀ ਮੀਲ ਪੱਥਰ ਹਾਸਲ ਕੀਤਾ ਹੈ। ਇਸ ਜਿੱਤ ਨਾਲ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਸਿਆਸੀ ਸੂਝਬੂਝ, ਦੂਰਅੰਦੇਸ਼ੀ ਅਤੇ ਸਹਿਮਤੀ ਨਾਲ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਕਾਰਜਸ਼ੈਲੀ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਈ ਹੈ। ਨਗਰ ਪੰਚਾਇਤ ਭਗਤਾ ਭਾਈ ਦੇ ਪ੍ਰਧਾਨ ਵਜੋਂ ਜਗਸੀਰ ਸਿੰਘ ਸ਼ੀਰਾ ਪੰਨੂ ਦੀ ਚੋਣ ਹੋਈ। ਇਸ ਮੌਕੇ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਰਕਰਾਂ ਨੇ ਇਸ ਨੂੰ ਪਾਰਟੀ ਦੀ ਮਜ਼ਬੂਤ ਸੰਗਠਨਾਤਮਕ ਏਕਤਾ ਅਤੇ ਲੋਕਾਂ ਦੇ ਭਰੋਸੇ ਦੀ ਜਿੱਤ ਕਰਾਰ ਦਿੱਤਾ। ਸਿਆਸੀ ਹਲਕਿਆਂ ਵਿੱਚ ਇਸ ਗੱਲ ਦੀ ਵੀ ਚਰਚਾ ਹੈ ਕਿ ਵਿਧਾਇਕ ਬਲਕਾਰ ਸਿੱਧੂ ਨੇ ਧੀਰਜ, ਨਰਮ ਸੁਭਾਅ ਅਤੇ ਆਪਸੀ ਤਾਲਮੇਲ ਨਾਲ ਸਥਿਤੀ ਨੂੰ ਸੰਭਾਲਦਿਆਂ ਪਾਰਟੀ ਨੂੰ ਮਜ਼ਬੂਤ ਸਥਿਤੀ ਵਿੱਚ ਪਹੁੰਚਾਇਆ। ਇਸ ਜਿੱਤ ਨਾਲ ਰਾਮਪੁਰਾਫੂਲ, ਮਹਿਰਾਜ, ਭਾਈਰੂਪਾ ਅਤੇ ਕੋਠਾਗੁਰੂ ਤੋਂ ਬਾਅਦ ਹੁਣ ਭਗਤਾ ਭਾਈ ਨਗਰ ਪੰਚਾਇਤ ਵਿੱਚ ਵੀ ਵਿਧਾਇਕ ਬਲਕਾਰ ਸਿੱਧੂ ਨੇ ਆਮ ਆਦਮੀ ਪਾਰਟੀ ਦਾ ਪਰਚਮ ਲਹਿਰਾਇਆ। ਇਸ ਨੂੰ ਹਲਕੇ ਵਿੱਚ ਪਾਰਟੀ ਦੇ ਵਧਦੇ ਜਨ ਆਧਾਰ ਅਤੇ ਮਜ਼ਬੂਤ ਸੰਗਠਨ ਦੀ ਨਿਸ਼ਾਨੀ ਵਜੋਂ ਦੇਖਿਆ ਜਾ ਰਿਹਾ ਹੈ। ਨਵ-ਚੁਣੇ ਪ੍ਰਧਾਨ ਜਗਸੀਰ ਸਿੰਘ ਸ਼ੀਰਾ ਪੰਨੂ ਨੇ ਪਾਰਟੀ ਲੀਡਰਸ਼ਿਪ, ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਗਤਾ ਭਾਈ ਦੇ ਸਰਬਪੱਖੀ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ