Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੰਗਾਂ ਨਾ ਮੰਨੀਆਂ ਤਾਂ ਸਫਾਈ ਕਰਮਚਾਰੀ ਕਰਨਗੇ ਸੂਬਾ ਪੱਧਰੀ ਤਿੱਖਾ ਸੰਘਰਸ਼

July 11, 2026 05:24 PM
Rozana Sehaj times
ਭੁੱਚੋ ਮੰਡੀ :  ਭੁੱਚੋ ਮੰਡੀ ਵਿਖੇ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਲਗਾਤਾਰ ਜਾਰੀ ਹੈ। ਹੜਤਾਲ ਦੌਰਾਨ ਸਫਾਈ ਕਰਮਚਾਰੀਆਂ ਦੇ ਪ੍ਰਧਾਨ ਪੱਪੂ ਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਵਿੱਚ ਸਰਕਾਰ ਪ੍ਰਤੀ ਨਾਰਾਜ਼ਗੀ ਲਗਾਤਾਰ ਵੱਧ ਰਹੀ ਹੈ ਅਤੇ ਹੁਣ ਉਹ ਆਪਣੇ ਹੱਕਾਂ ਲਈ ਹਰ ਤਰ੍ਹਾਂ ਦੀ ਲੋਕਤਾਂਤਰਿਕ ਲੜਾਈ ਲੜਨ ਲਈ ਤਿਆਰ ਹਨ।
ਪੱਪੂ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਗ ਹੈ ਕਿ 1 ਜਨਵਰੀ 2014 ਤੋਂ ਬਾਅਦ ਭਰਤੀ ਹੋਏ ਸਾਰੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੀਮੇ ਦੀ ਰਾਸ਼ੀ ਵਧਾ ਕੇ 20 ਲੱਖ ਰੁਪਏ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਅਣਹੋਣ ਦੀ ਸਥਿਤੀ ਵਿੱਚ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਆਰਥਿਕ ਸੁਰੱਖਿਆ ਮਿਲ ਸਕੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀਆਂ ਕੁੱਲ 30 ਮੰਗਾਂ ਨੂੰ ਲਿਖਤੀ ਰੂਪ ਵਿੱਚ ਮੰਗ-ਪੱਤਰ ਰਾਹੀਂ ਸਰਕਾਰ ਤੱਕ ਪਹੁੰਚਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਸੂਬਾ ਪੱਧਰ ਤੱਕ ਵਧਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ