Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, 20 ਸਾਲਾਂ ਵਿੱਚ ਪਹਿਲੀ ਵਾਰ 696 ਨਵੀਆਂ ਬੱਸਾਂ ਦਾ ਦਿੱਤਾ ਆਰਡਰ : ਗੁਰਪ੍ਰਤਾਪ ਸਿੰਘ ਸੰਧੂ

July 11, 2026 07:55 PM
Rozana Sehaj times

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਇਸੇ ਕੜੀ ਤਹਿਤ ਕਰੀਬ 20 ਸਾਲਾਂ ਬਾਅਦ ਪਹਿਲੀ ਵਾਰ 696 ਨਵੀਆਂ ਸਰਕਾਰੀ ਬੱਸਾਂ ਖਰੀਦਣ ਦਾ ਆਰਡਰ ਜਾਰੀ ਕੀਤਾ ਗਿਆ ਹੈ, ਜੋ ਕਿ ਪੰਜਾਬ ਦੇ ਟਰਾਂਸਪੋਰਟ ਖੇਤਰ ਲਈ ਇੱਕ ਵੱਡੀ ਉਪਲਬਧੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 309 ਨਵੀਆਂ ਬੱਸਾਂ ਪੀ.ਆਰ.ਟੀ.ਸੀ. (PRTC) ਅਤੇ 387 ਬੱਸਾਂ ਪੰਜਾਬ ਰੋਡਵੇਜ਼ (PUNBUS) ਦੇ ਬੇੜੇ ਵਿੱਚ ਸ਼ਾਮਲ ਹੋਣਗੀਆਂ। ਇਸ ਨਾਲ ਸਰਕਾਰੀ ਆਵਾਜਾਈ ਸੇਵਾਵਾਂ ਦੀ ਸਮਰੱਥਾ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ ਅਤੇ ਸੂਬੇ ਦੇ ਹਰੇਕ ਵਰਗ ਨੂੰ ਵਧੀਆ, ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਦੀ ਸਹੂਲਤ ਮਿਲੇਗੀ। ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਜਨਤਕ ਆਵਾਜਾਈ ਨੂੰ ਨਵੀਂ ਰਫ਼ਤਾਰ ਮਿਲੇਗੀ। ਯਾਤਰੀਆਂ ਨੂੰ ਸਮੇਂ ਸਿਰ ਅਤੇ ਬਿਹਤਰ ਸੇਵਾਵਾਂ ਉਪਲਬਧ ਹੋਣਗੀਆਂ, ਜਿਸ ਨਾਲ ਲੋਕਾਂ ਦਾ ਸਰਕਾਰੀ ਟਰਾਂਸਪੋਰਟ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਦੇ ਬੇੜੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ। ਇਹ ਵਾਧਾ ਨਾ ਸਿਰਫ਼ ਸਰਕਾਰੀ ਟਰਾਂਸਪੋਰਟ ਨੂੰ ਨਵੀਂ ਤਾਕਤ ਦੇਵੇਗਾ, ਸਗੋਂ ਨਿੱਜੀ ਆਵਾਜਾਈ ’ਤੇ ਨਿਰਭਰਤਾ ਘਟਾਉਣ ਅਤੇ ਆਮ ਲੋਕਾਂ ਨੂੰ ਸਸਤੀ ਤੇ ਭਰੋਸੇਯੋਗ ਯਾਤਰਾ ਮੁਹੱਈਆ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਸੰਧੂ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਬਿਜਲੀ, ਕਿਸਾਨ ਭਲਾਈ ਅਤੇ ਆਵਾਜਾਈ ਸਮੇਤ ਹਰ ਖੇਤਰ ਵਿੱਚ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਹਨ। ਟਰਾਂਸਪੋਰਟ ਵਿਭਾਗ ਵਿੱਚ ਕੀਤਾ ਗਿਆ ਇਹ ਨਿਵੇਸ਼ ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਲੋਕ-ਭਲਾਈ ਨੂੰ ਪਹਿਲ ਦੇਣ ਵਾਲੇ ਅਜਿਹੇ ਫ਼ੈਸਲੇ ਲੈਂਦੀ ਰਹੇਗੀ, ਤਾਂ ਜੋ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ, ਸੁਰੱਖਿਅਤ ਅਤੇ ਭਰੋਸੇਯੋਗ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼