Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਵਿਸ਼ਵ ਆਬਾਦੀ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ

July 11, 2026 08:19 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ, ਅੰਮ੍ਰਿਤਸਰ ਵੱਲੋਂ ਵਿਸ਼ਵ ਆਬਾਦੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦੇਸ਼ ਲੋਕਾਂ ਨੂੰ ਵੱਧਦੀ ਆਬਾਦੀ ਦੇ ਪ੍ਰਭਾਵਾਂ ਅਤੇ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸੁਰੱਖਿਅਤ ਸਾਧਨਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵੱਧਦੀ ਆਬਾਦੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਛੋਟਾ ਅਤੇ ਸੀਮਤ ਪਰਿਵਾਰ ਨਾ ਸਿਰਫ਼ ਪਰਿਵਾਰ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਦਾ ਆਧਾਰ ਬਣਦਾ ਹੈ, ਸਗੋਂ ਦੇਸ਼ ਦੇ ਸਮੁੱਚੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਵੱਧਦੀ ਆਬਾਦੀ ਸਮਾਜ ਦੀਆਂ ਕਈ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਨੂੰ ਪਰਿਵਾਰ ਨਿਯੋਜਨ ਰਾਹੀਂ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ। ਡਾ. ਨੀਲਮ ਭਗਤ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ 'ਅੰਤਰਾ' ਗਰਭ ਨਿਰੋਧਕ ਟੀਕੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਟੀਕਾ ਤਿੰਨ ਮਹੀਨਿਆਂ ਤੱਕ ਅਣਚਾਹੇ ਗਰਭ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ ਅਤੇ ਇਹ ਇੱਕ ਪ੍ਰਭਾਵਸ਼ਾਲੀ ਗਰਭ ਨਿਰੋਧਕ ਤਰੀਕਾ ਹੈ। ਉਨ੍ਹਾਂ 'ਛਾਇਆ' ਗਰਭ ਨਿਰੋਧਕ ਗੋਲੀ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਇੱਕ ਸੁਰੱਖਿਅਤ ਵਿਕਲਪ ਹੈ, ਜਿਸ ਦੀ ਵਰਤੋਂ ਡਾਕਟਰੀ ਸਲਾਹ ਅਨੁਸਾਰ ਕੀਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਨਸਬੰਦੀ, ਨਲਬੰਦੀ, ਕਾਪਰ-ਟੀ, ਪੀ ਪੀ. ਆਈ. ਯੂ. ਸੀ.ਡੀ., ਗਰਭ ਨਿਰੋਧਕ ਗੋਲੀਆਂ ਅਤੇ ਕੰਡੋਮ ਸਮੇਤ ਹੋਰ ਪਰਿਵਾਰ ਨਿਯੋਜਨ ਸਾਧਨਾਂ ਨੂੰ ਅਪਣਾਉਣ ਲਈ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ 'ਤੇ ਪਰਿਵਾਰ ਨਿਯੋਜਨ ਨਾਲ ਸਬੰਧਤ ਸਾਰੇ ਸਾਧਨ ਅਤੇ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੀ.ਐੱਚ.ਸੀ., ਪੀ.ਐੱਚ.ਸੀ. ਅਤੇ ਸਿਵਲ ਹਸਪਤਾਲਾਂ ਵਿੱਚ ਨਸਬੰਦੀ ਅਤੇ ਨਲਬੰਦੀ ਦੇ ਆਪਰੇਸ਼ਨ ਵੀ ਨਿਯਮਿਤ ਤੌਰ 'ਤੇ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡੀ.ਪੀ.ਐਮ. ਸੁਖਜਿੰਦਰ ਸਿੰਘ, ਬਲਾਕ ਐਜੂਕੇਟਰ ਸੌਰਵ ਸ਼ਰਮਾ ਸਮੇਤ ਸਿਹਤ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ