ਅੰਮ੍ਰਿਤਸਰ, 11 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਥਾਣਾ ਛੇਹਰਟਾ ਐਸਐਚ ਓ ਬਲਵਿੰਦਰ ਸਿੰਘ ਉਹਨਾਂ ਦੀ ਟੀਮ ਏਐਸਆਈ ਪ੍ਰਗਟ ਸਿੰਘ ਕਾਂਸਟੇਬਲ ਜੋਬਨਜੀਤ ਸਿੰਘ ਕਾਂਸਟੇਬਲ ਰਜਵੰਤ ਸਿੰਘ ਏਐਸਆਈ ਬਲਜਿੰਦਰ ਸਿੰਘ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫਤਾਰ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28), ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇੱਕ ਨਾਬਾਲਗ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰਕੇ ਪੂਰੀ ਸਪਲਾਈ ਚੇਨ ਨੂੰ ਨਸ਼ਟ ਕੀਤਾ ਜਾ ਸਕੇ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਲਵਪ੍ਰੀਤ ਉਰਫ਼ ਲਵ ਨੂੰ ਉਸ ਦੇ ਨਾਬਾਲਗ ਸਾਥੀ ਸਮੇਤ ਸ਼ੁਰੂ ਵਿੱਚ 2 ਕਿਲੋ ਹੈਰੋਇਨ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਮੁਲਜ਼ਮ ਦੇ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਹੋਰ 3.01 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 5.01 ਕਿਲੋਗ੍ਰਾਮ ਹੋ ਗਈ ਹੈ।