Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

July 11, 2026 08:41 PM
ਗੁਰਪ੍ਰੀਤ ਸਿੰਘ ਡੱਬ
ਮਾਨਸਾ/ਅੰਮ੍ਰਿਤਸਰ, 11 ਜੁਲਾਈ  :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸਿੱਖੀ ਨਾਲ ਜੋੜਨ ਦੇ ਉਦੇਸ਼ ਤਹਿਤ ਬੱਚਿਆਂ ਦੇ ਗੁਰਮਤਿ ਕੈਂਪਾਂ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਵਿਸ਼ੇਸ਼ ਉਪਰਾਲੇ ਨਾਲ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਅੰਦਰ ਪਿਛਲੇ ਇੱਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿੱਚ ਆਯੋਜਿਤ ਕੀਤੇ ਗਏ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਅੱਜ ਗੁਰਦੁਆਰਾ ਭਾਈ ਬਹਿਲੋ ਜੀ, ਫਫੜੇ ਭਾਈਕੇ ਵਿਖੇ ਵਿਸ਼ਾਲ ਸਮਾਗਮ ਦੇ ਰੂਪ ਵਿੱਚ ਹੋਈ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਾਬਾ ਗੁਰਮੀਤ ਸਿੰਘ ਤ੍ਰਿਲੋਕਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਬੱਚਿਆਂ, ਗੁਰਮਤਿ ਅਨੁਸਾਰੀ ਜੀਵਨ ਬਿਤਾਉਣ ਦਾ ਸੰਦੇਸ਼ ਦਿੱਤਾ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਵਿਸ਼ੇਸ਼ ਯਤਨਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਹਲਕਾ ਜੋਗਾ ਦੇ 53 ਪਿੰਡਾਂ ਵਿੱਚ 64 ਕੇਂਦਰਾਂ ’ਤੇ ਲਗਾਏ ਗਏ ਇਨ੍ਹਾਂ ਗੁਰਮਤਿ ਸਿਖਲਾਈ ਕੈਂਪਾਂ ਵਿੱਚ ਕੁੱਲ 3500 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਪਿੰਡਾਂ ਵਿੱਚ ਕੈਂਪ ਦੌਰਾਨ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਅਵੱਲ ਰਹੇ 540 ਬੱਚਿਆਂ ਦਾ ਅੱਜ ਗੁਰਮਤਿ ਸਿੱਖਿਆ ਸਬੰਧੀ ਲਿਖਤੀ ਪੇਪਰ ਲਿਆ ਗਿਆ ਅਤੇ ਅਵੱਲ ਆਏ ਬੱਚਿਆਂ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ਸਮਾਗਮ ਮੌਕੇ ਅੱਵਲ ਆਏ ਬੱਚਿਆਂ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਬਾਬਾ ਟੇਕ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕੈਂਪਾਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ। ਇਸ ਦੇ ਨਾਲ ਹੀ ਗ੍ਰੰਥੀ ਸਿੰਘਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਸਤਾਰ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਤਕਾ ਟੀਮਾਂ ਵੱਲੋਂ ਗੱਤਕੇ ਦੇ ਜ਼ੌਹਰ ਵੀ ਵਿਖਾਏ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਣੇ ਸੁੰਦਰ ਫੁਹਾਰੇ ਦਾ ਉਦਘਾਟਨ ਵੀ ਕੀਤਾ।  ਇਸ ਮੌਕੇ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਦੇਵ ਸਿੰਘ, ਸ. ਗੁਰਮੇਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੀਤ ਮੈਨੇਜਰ ਮਨਦੀਪ ਸਿੰਘ, ਸ. ਹਰਭਗਵਾਨ ਸਿੰਘ ਮੈਨੇਜਰ, ਸ. ਰੂਬਲ ਸਿੰਘ ਢਿੱਲੋਂ ਪ੍ਰਧਾਨ ਯੂਥ ਵਿੰਗ, ਪ੍ਰਿੰਸੀਪਲ ਜਸਵਿੰਦਰ ਸਿੰਘ, ਪ੍ਰਿੰਸੀਪਲ ਰਵਿੰਦਰ ਸਿੰਘ, ਇੰਚਾਰਜ ਸ. ਭੋਲਾ ਸਿੰਘ, ਪ੍ਰਚਾਰਕ ਭਾਈ ਸਵਿੰਦਰ ਸਿੰਘ, ਬੀਬੀ ਕਰਮਜੀਤ ਕੌਰ ਸਮਾਊ, ਸ. ਗੁਰਪ੍ਰੀਤ ਸਿੰਘ, ਸ. ਜਸਵਿੰਦਰ ਸਿੰਘ, ਸ. ਸੁਰਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਬੱਚੇ ਮੌਜੂਦ ਸਨ। 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ