Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਿਨ੍ਹਾਂ ਨਾਗਰਿਕਾਂ ਨੇ ਹਾਲੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ

July 11, 2026 08:44 PM
Rozana Sehaj times
 
ਸੰਗਰੂਰ : ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਕੈਂਪਾਂ ਦਾ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੋਟਰ ਕਿਸੇ ਕਾਰਨ ਕਰਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਜਾਂ ਜਮ੍ਹਾਂ ਨਹੀਂ ਕਰਵਾ ਸਕੇ, ਉਹ 12 ਜੁਲਾਈ (ਐਤਵਾਰ) ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵੋਟਰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਗਣਨਾ ਫਾਰਮ ਭਰ ਅਤੇ ਜਮ੍ਹਾਂ ਕਰਵਾ ਸਕਦੇ ਹਨ। ਏਡੀਸੀ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ ਤਾਂ ਉਹ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਤੁਰੰਤ ਸੰਪਰਕ ਕਰਨ ਜਾਂ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ, ਤਾਂ ਜੋ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ