Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

July 11, 2026 08:50 PM
Rozana Sehaj times
ਪਾਤੜਾਂ,  11 ਜੁਲਾਈ (ਸੰਜੇ ਗਰਗ)  : ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਸੁਖਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਦੌਰਾਨ ਲੋਕਾਂ ਨੂੰ ਵਧਦੀ ਆਬਾਦੀ ਦੇ ਪ੍ਰਭਾਵਾਂ, ਪਰਿਵਾਰ ਨਿਯੋਜਨ ਅਤੇ ਮਾਂ-ਬੱਚੇ ਦੀ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ। ਐਸਐਮਓ ਡਾ ਸੁਖਪ੍ਰੀਤ ਸਿੰਘ ਨੇ ਕਿਹਾ ਕਿ ਹਰ ਸਾਲ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਉਦੇਸ਼ ਲੋਕਾਂ ਨੂੰ ਆਬਾਦੀ ਵਾਧੇ ਨਾਲ ਜੁੜੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਛੋਟਾ ਪਰਿਵਾਰ ਹੀ ਖੁਸ਼ਹਾਲ ਪਰਿਵਾਰ ਦੀ ਨੀਂਹ ਹੈ ਅਤੇ ਪਰਿਵਾਰ ਨਿਯੋਜਨ ਦੇ ਸਾਧਨਾਂ ਨੂੰ ਅਪਣਾ ਕੇ ਮਾਂ ਅਤੇ ਬੱਚੇ ਦੀ ਸਿਹਤ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਆਹ ਦੀ ਸਹੀ ਉਮਰ, ਬੱਚਿਆਂ ਵਿੱਚ ਉਚਿਤ ਅੰਤਰ ਅਤੇ ਸਰਕਾਰ ਵੱਲੋਂ ਮੁਫ਼ਤ ਉਪਲਬਧ ਪਰਿਵਾਰ ਨਿਯੋਜਨ ਸੇਵਾਵਾਂ ਦਾ ਲਾਭ ਉਠਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਹਰ ਤਰ੍ਹਾਂ ਦੀ ਸਲਾਹ ਅਤੇ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਦੌਰਾਨ ਸਿਹਤ ਕਰਮਚਾਰੀਆਂ ਨੇ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸਾਧਨਾਂ, ਜਣੇਪੇ ਤੋਂ ਪਹਿਲਾਂ ਅਤੇ ਬਾਅਦ ਦੀ ਦੇਖਭਾਲ, ਮਹਿਲਾਵਾਂ ਦੀ ਸਿਹਤ ਅਤੇ ਨਵਜੰਮੇ ਬੱਚਿਆਂ ਦੀ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ  ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ।

ਫੋਟੋ: ਆਬਾਦੀ ਦਿਵਸ ਮੌਕੇ ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਵਿਖੇ ਹਾਜ਼ਰ ਸਿਹਤ ਕਰਮਚਾਰੀ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ