Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਹੈ ਸਿੱਧਾ ਸੰਵਾਦ: ਢਿੱਲੋਂ

July 11, 2026 08:56 PM
Rozana Sehaj times

 

ਧੂਰੀ  : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿਖੇ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ੍ਰੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਪੱਖੀ ਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 'ਲੋਕ ਮਿਲਣੀ' ਪ੍ਰੋਗਰਾਮ ਲਗਾਤਾਰ ਕਰਵਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਵਿਕਾਸ ਅਤੇ ਭਲਾਈ ਸਬੰਧੀ ਸੁਝਾਅ ਵੀ ਸਰਕਾਰ ਤੱਕ ਪਹੁੰਚਾਉਣ ਤਾਂ ਜੋ ਲੋਕ ਭਾਗੀਦਾਰੀ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾ ਸਕੇ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੀਆਂ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਦਰ 'ਤੇ ਸੁਣਨ ਲਈ ਸ਼ੁਰੂ ਕੀਤੇ ਗਏ 'ਲੋਕ ਮਿਲਣੀ' ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਇਸ ਮੌਕੇ ਪੰਚਾਇਤ ਨੁਮਾਇੰਦੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ