ਮੋਗਾ,11 ਜੁਲਾਈ : ਪੰਜਾਬ ਮੁਲਾਜਮ ਮੰਚ , ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਆਜ਼ਾਦ ਜਥੇਬੰਦੀਆਂ ਦੀ ਜਿਲ੍ਹਾ ਕੋਆਰਡੀਨੇਸ਼ਨ ਕਮੇਟੀ ਵੱਲੋਂ ਮੁਲਾਜਮਾਂ ਪੈਨਸ਼ਨਰਾਂ, ਦਫ਼ਤਰੀ ਕਾਮਿਆਂ' ਠੇਕੇ ਤੇ ਕੰਮ ਕਰਦੇ ਮੁਲਾਜਮਾਂ, ਆਊਟ ਸੋਰਸ ਕਾਮਿਆਂ ' ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੂਬਾ ਤਾਲਮੇਲ ਕਮੇਟੀ ਦੇ ਆਦੇਸ਼ ਤੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਪੰਜਾਬ ਸਰਕਾਰ ਦੇ ਨਾਮ ਚਿਤਾਵਨੀ ਪੱਤਰ ਸੌਂਪਣ ਦੀ ਕੜੀ ਵਜੋਂ ਮੋਗਾ ਦੀ ਐਮ. ਐਮ. ਏ ਅਮਨਦੀਪ ਕੌਰ ਆਰੋੜਾਂ ਦੇ ਘਰ ਅੱਗੇ ਵਿਸ਼ਾਲ ਧਰਨਾ ਲਗਾਇਆ। ਸੁਰਜੀਤ ਸਿੰਘ ਗਗੜਾ, ਗੁਰਮੇਲ ਸਿੰਘ ਗੋਂਦਾਰਾ, ਜਸਪਤ ਰਾਏ ਹਰਜੰਟ ਸਿੰਘ ਬੋਡੇ ਨੇ ਮੁਲਾਜਮਾਂ ਦੇ ਸਕੇਲਾਂ ਬਾਰੇ ਪੰਜਾਬ ਸਰਕਾਰ ਇਸ ਬਿਆਨ ਦੀ ਕਰੜੇ ਸ਼ਬਦਾਂ ਚ ਨਿਖੇਧੀ ਕੀਤੀ।ਅੰਗਰੇਜ ਸਿੰਘ, ਪਰਗਟਜੀਤ ਸਿੰਘ, ਬਲਵਿੰਦਰ ਸਿੰਘ ਧਾਲੀਵਾਲ, ਆਂਗਣ ਬਾੜੀ ਵੱਲੋਂ ਗੁਰਚਰਨ ਕੌਰ ਅਤੇ ਏਡਿਡ ਸਕੂਲਜ ਬਿਕਰਮ ਸਿੰਘ ਵੱਲੋਂ ਪੰਜਾਬ ਸਰਕਾਰ ਦੁਆਰਾ ਨਿਗੁਣੀਆਂ ਤਨਖਾਹਾਂ ਤੇ ਕੰਮ ਕਰਦੇ ਕੱਚੇ ਕਾਮਿਆਂ, ਆਸ਼ਾ ਵਰਕਰਾਂ ਨੂੰ ਨਿਗੂਣੇ ਮਾਣ ਭੱਤੇ ਦੇ ਕੇ ਉਹਨਾਂ ਦਾ ਸ਼ੋਸ਼ਨ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬਲੌਰ ਸਿੰਘ ਘਾਲੀ ਨੇ ਪੰਜਾਬ ਸਰਕਾਰ ਦੁਆਰਾ ਲੈਂਡ ਪੁਲਿੰਗ ਨੀਤੀ ਨੂੰ ਪੰਜਾਬ ਅਤੇ ਅਮਰੀਕਾ ਭਾਰਤ ਟ੍ਰੇਡ ਸੰਧੀ ਨੂੰ ਭਾਰਤ ਦੇ ਲੋਕਾਂ ਨਾਲ ਧੌਥਾ ਕਰਾਰ ਦਿੱਤਾ ਜਿਸ ਨਾਲ ਛੋਟੇ ਕਾਰੋਬਾਰੀਆਂ ਦੇ ਕਾਰੋਬਾਰ ਉੱਜੜ ਜਾਣਗੇ ਅਤੇ ਕਿਸਾਨ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣੇ ਸਾਂਭ ਲੈਣਗੇ ਅਖੀਰ ਵਿੱਚ ਐਮ ਐਲ ਏ ਅਮਨਦੀਪ ਕੌਰ ਆਰੋੜਾ ਨੂੰ ਮੁੱਖ ਮੰਤਰੀ ਦੇ ਨਾਮ ਚਿਤਾਵਨੀ ਪੱਤਰ ਸੌਂਪਿਆ ਗਿਆ ਅਤੇ ਵਿਧਾਇਕਾ ਨੇ ਮੁਲਜਮਾਂ ਪੈਨਸ਼ਨਰਾਂ ਅਤੇ ਹੋਰ ਤਬਕਿਆਂ ਦੀਆਂ ਮੰਗਾ ਨੂੰ ਸਰਕਾਰ ਤੱਕ ਪੁਜਦਾ ਕਰਨ ਅਤੇ ਪੂਰੀਆਂ ਕਰਵਾਉਣ ਦਾ ਭਰੋਸਾ ਦਿੱਤਾ।