Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਸ. ਜਸਪ੍ਰੀਤ ਸਿੰਘ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ*

July 11, 2026 09:00 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ, 11 ਜੁਲਾਈ  : ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਸ. ਜਸਪ੍ਰੀਤ ਸਿੰਘ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਸ਼ਰਧਾ ਭੇਟ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸ. ਸਤਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਵਿਦੇਸ਼ ਵਿੱਚ ਵੱਸਦੇ ਹੋਏ ਵੀ ਸ. ਜਸਪ੍ਰੀਤ ਸਿੰਘ ਵੱਲੋਂ ਸਿੱਖ ਧਰਮ, ਸਿੱਖ ਇਤਿਹਾਸ ਅਤੇ ਗੁਰਮਤਿ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਿੱਖ ਅਧਿਐਨ ਲਈ ਸਥਾਪਿਤ ਕੀਤੀ ਗਈ ਚੇਅਰ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਫ਼ਲਸਫ਼ੇ ਸਬੰਧੀ ਖੋਜ ਕਾਰਜਾਂ ਨੂੰ ਨਵਾਂ ਆਧਾਰ ਪ੍ਰਦਾਨ ਕਰੇਗੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਅਸੀਸਾਂ ਪ੍ਰਾਪਤ ਕਰਨਾ ਉਨ੍ਹਾਂ ਲਈ ਜੀਵਨ ਦਾ ਸੁਭਾਗ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਵਿੱਚ ਪ੍ਰਾਪਤ ਹੋਣ ਵਾਲੀ ਹਰ ਸਫ਼ਲਤਾ ਪਰਮਾਤਮਾ ਦੀ ਬਖ਼ਸ਼ਿਸ਼ ਅਤੇ ਗੁਰੂ ਸਾਹਿਬ ਦੀ ਅਪਾਰ ਕਿਰਪਾ ਦਾ ਹੀ ਸਿੱਟਾ ਹੁੰਦੀ ਹੈ। ਉਨ੍ਹਾਂ ਆਖਿਆ ਕਿ ਸਿੱਖੀ ਦੀ ਮਹਾਨ ਵਿਰਾਸਤ ਨਾਲ ਜੁੜੇ ਰਹਿਣਾ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਵਿੱਚ ਆਪਣਾ ਯੋਗਦਾਨ ਪਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਅਤੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰਜੀਤ ਸਿੰਘ, ਸੂਚਨਾ ਅਧਿਕਾਰੀ ਸ. ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼