Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਏਡੀਸੀਪੀ ਹਰਪਾਲ ਸਿੰਘ ਵੱਲੋਂ ਪੁਲਿਸ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ

July 11, 2026 09:07 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ:11 ਜੁਲਾਈ  : ਅੰਮ੍ਰਿਤਸਰ ਪੁਲਿਸ ਪੈਨਸ਼ਨਰਜ਼ ਵੈਲਫੇਅਰ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਅੱਜ ਏਡੀਸੀਪੀ ਸ੍ਰੀ ਹਰਪਾਲ ਸਿੰਘ ਜੀ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਸੰਸਥਾ ਦੇ ਪ੍ਰਧਾਨ ਨੇ ਪੈਨਸ਼ਨਰਾਂ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਏਡੀਸੀਪੀ ਸ੍ਰੀ ਹਰਪਾਲ ਸਿੰਘ ਨੇ ਪੈਨਸ਼ਨਰਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਪੁਲਿਸ ਵਿਭਾਗ ਦੇ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ, "ਪੁਲਿਸ ਦੇ ਸੇਵਾਮੁਕਤ ਅਧਿਕਾਰੀ ਅਤੇ ਕਰਮਚਾਰੀ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ। ਆਪਣੀ ਸੇਵਾਕਾਲ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਗਏ ਯੋਗਦਾਨ ਨੂੰ ਕਦੇ ਵੀ ਵਿਸਰਿਆ ਨਹੀਂ ਜਾ ਸਕਦਾ, ਇਸ ਲਈ ਉਨ੍ਹਾਂ ਦੇ ਸਨਮਾਨ ਅਤੇ ਸਹੂਲਤਾਂ ਲਈ ਵਿਭਾਗ ਹਮੇਸ਼ਾ ਤਤਪਰ ਹੈ।" ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜਦੋਂ ਕਦੇ ਸੰਸਥਾ ਨੇ ਪੈਨਸ਼ਨਰਾਂ ਦੇ ਕਿਸੇ ਮੁੱਦੇ ਨੂੰ ਲੈ ਕੇ ਏਡੀਸੀਪੀ ਹਰਪਾਲ ਸਿੰਘ ਨਾਲ ਸੰਪਰਕ ਕੀਤਾ ਹੈ, ਉਨ੍ਹਾਂ ਨੇ ਹਮੇਸ਼ਾ ਹੀ ਸਕਾਰਾਤਮਕ ਰਵੱਈਆ ਅਪਣਾਇਆ ਹੈ ਅਤੇ ਸੰਸਥਾ ਦੀ ਬਾਂਹ ਫੜਦਿਆਂ ਹਰ ਸੰਭਵ ਸਹਿਯੋਗ ਦਿੱਤਾ ਹੈ।
ਸੰਸਥਾ ਦੇ ਪ੍ਰਧਾਨ ਨੇ ਏਡੀਸੀਪੀ ਸਾਹਿਬ ਦਾ ਪੈਨਸ਼ਨਰਾਂ ਪ੍ਰਤੀ ਦਿਖਾਏ ਗਏ ਇਸ ਸਨਮਾਨ ਅਤੇ ਨਿੱਘੇ ਸਹਿਯੋਗ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੁਲਾਕਾਤ ਨਾਲ ਪੈਨਸ਼ਨਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਭਵਿੱਖ ਵਿੱਚ ਵੀ ਉਨ੍ਹਾਂ ਦੇ ਮਸਲੇ ਇਸੇ ਤਰ੍ਹਾਂ ਪਹਿਲ ਦੇ ਆਧਾਰ 'ਤੇ ਹੱਲ ਹੁੰਦੇ ਰਹਿਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ