Tuesday, October 20, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦਾ ਫ਼ੈਸਲਾ ਇਤਿਹਾਸਕ : ਸਰਪੰਚ ਬਾਵਾ

July 11, 2026 09:12 PM
Rozana Sehaj times

 

ਲੁਧਿਆਣਾ  : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਪੰਚਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਰਪੰਚ ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਇਹ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਸਰਪੰਚਾਂ ਦੀਆਂ ਸੇਵਾਵਾਂ ਦਾ ਸਨਮਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਦੀ ਧੁਰੀ ਹੁੰਦੇ ਹਨ। ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਅਮਲੀ ਰੂਪ ਦੇਣ, ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦਾ ਹੱਲ ਕਰਨ, ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪਿੰਡ ਦੇ ਸਮੁੱਚੇ ਵਿਕਾਸ ਲਈ ਸਰਪੰਚ ਦਿਨ-ਰਾਤ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹਨ। ਇਸ ਦੇ ਬਾਵਜੂਦ ਅੱਜ ਤੱਕ ਕਿਸੇ ਵੀ ਸਰਕਾਰ ਨੇ ਸਰਪੰਚਾਂ ਦੀ ਭੂਮਿਕਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਇਸ ਤਰ੍ਹਾਂ ਮਾਣ ਨਹੀਂ ਦਿੱਤਾ।ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਰਪੰਚਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਨ੍ਹਾਂ ਲਈ ਹਰ ਮਹੀਨੇ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ-ਹਿੱਤ ਫ਼ੈਸਲੇ ਲੈ ਰਹੀ ਹੈ ਅਤੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਸਰਪੰਚ ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਪੰਜਾਬ ਭਰ ਦੇ ਸਰਪੰਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਦਿਲੋਂ ਸਵਾਗਤ ਕਰਦੇ ਹਨ ਅਤੇ ਆਸ ਕਰਦੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੇ ਲੋਕ-ਪੱਖੀ ਫ਼ੈਸਲੇ ਲਏ ਜਾਂਦੇ ਰਹਿਣਗੇ।

Have something to say? Post your comment

More in Malwa

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ