Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਲੈਂਡ ਪੂਲਿੰਗ ਪਾਲਿਸੀ ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ 'ਤੇ ਵੱਡਾ ਹਮਲਾ

July 11, 2026 09:25 PM
Rozana Sehaj times

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਤਿੱਖਾ ਵਿਰੋਧ ਜਤਾਉਂਦਿਆਂ ਇਸ ਨੂੰ ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਜਥੇਬੰਦੀ ਦੇ ਬਲਾਕ ਜਨਰਲ ਸਕੱਤਰ ਪੱਖੋਵਾਲ ਕਰਮਜੀਤ ਸਿੰਘ ਕੋਟ ਆਗਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਸਰਕਾਰ ਹੁਣ ਉਨ੍ਹਾਂ ਦੀਆਂ ਕੀਮਤੀ ਜ਼ਮੀਨਾਂ ਹਾਸਲ ਕਰਨ ਲਈ ਲੈਂਡ ਪੂਲਿੰਗ ਪਾਲਿਸੀ ਨੂੰ ਨਵੇਂ ਰੂਪ ਵਿੱਚ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ਸਿਰਫ਼ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਆਧਾਰ ਨਹੀਂ, ਸਗੋਂ ਦੇਸ਼ ਦੀ ਅਨਾਜ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹੈ। ਅਜਿਹੀ ਸਥਿਤੀ ਵਿੱਚ ਖੇਤੀਯੋਗ ਜ਼ਮੀਨਾਂ ਨੂੰ ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਲਈ ਵਰਤਣਾ ਭਵਿੱਖ ਵਿੱਚ ਗੰਭੀਰ ਨਤੀਜੇ ਪੈਦਾ ਕਰ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵਿਕਾਸ ਦੇ ਨਾਂ ਹੇਠ ਖੇਤੀਯੋਗ ਜ਼ਮੀਨ ਨੂੰ ਖ਼ਤਮ ਕਰਨ ਦੀ ਨੀਤੀ ਅਪਣਾ ਰਹੀ ਹੈ, ਜਿਸ ਨਾਲ ਪੰਜਾਬ ਦੀ ਖੇਤੀ ਅਤੇ ਕਿਸਾਨੀ ਦੋਵੇਂ ਪ੍ਰਭਾਵਿਤ ਹੋਣਗੇ।ਕਰਮਜੀਤ ਸਿੰਘ ਕੋਟ ਆਗਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਲੈਂਡ ਪੂਲਿੰਗ ਅਤੇ ਹੋਰ ਯੋਜਨਾਵਾਂ ਤਹਿਤ ਹਾਸਲ ਕੀਤੀਆਂ ਗਈਆਂ ਕਈ ਜ਼ਮੀਨਾਂ ਅਜੇ ਤੱਕ ਵਿਕਸਤ ਨਹੀਂ ਹੋਈਆਂ। ਉਨ੍ਹਾਂ ਦਾਅਵਾ ਕੀਤਾ ਕਿ ਅਨੇਕਾਂ ਕਿਸਾਨ ਅਜਿਹੇ ਹਨ ਜਿਨ੍ਹਾਂ ਨੂੰ ਸਾਲਾਂ ਬੀਤ ਜਾਣ ਦੇ ਬਾਵਜੂਦ ਪਲਾਟ ਨਹੀਂ ਮਿਲੇ ਅਤੇ ਉਹ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਕਈ ਪਰਿਵਾਰਾਂ ਨੂੰ ਆਪਣਾ ਗੁਜ਼ਾਰਾ ਚਲਾਉਣ ਲਈ ਛੋਟੇ-ਮੋਟੇ ਕੰਮ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਸੂਬਾ ਮੀਟਿੰਗ ਵਿੱਚ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਸੰਘਰਸ਼ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਅੰਦੋਲਨ ਦੇ ਪਹਿਲੇ ਪੜਾਅ ਤਹਿਤ 14 ਜੁਲਾਈ ਨੂੰ ਪੰਜਾਬ ਭਰ ਦੇ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਨਾ ਲਈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਬਣਾਇਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ